ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਜੇਕਰ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ ਕੋਲਕਾਤਾ ਜਾਂ ਮੁੰਬਈ 'ਚ ਖੇਡਿਆ ਜਾਂਦਾ ਤਾਂ ਭਾਰਤ ਦੀ ਜਿੱਤ ਹੁੰਦੀ। ਇੱਥੇ ਨੇਤਾਜੀ ਇਨਡੋਰ ਸਟੇਡੀਅਮ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੀ ਕ੍ਰਿਕਟ ਟੀਮ ਦਾ ‘ਭਗਵਾਕਰਨ’ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਕੋਲਕਾਤਾ ਜਾਂ ਵਾਨਖੇੜੇ ਹੋਣਾ ਚਾਹੀਦਾ ਸੀ ਫਾਈਨਲ: ਬੈਨਰਜੀ ਨੇ ਕਿਹਾ, 'ਉਹ ਪੂਰੇ ਦੇਸ਼ ਨੂੰ ਭਗਵੇਂ ਰੰਗ 'ਚ ਰੰਗਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਨੂੰ ਆਪਣੇ ਭਾਰਤੀ ਖਿਡਾਰੀਆਂ 'ਤੇ ਮਾਣ ਹੈ ਅਤੇ ਮੇਰਾ ਮੰਨਣਾ ਹੈ ਕਿ ਜੇਕਰ ਫਾਈਨਲ ਮੈਚ ਕੋਲਕਾਤਾ ਜਾਂ ਵਾਨਖੇੜੇ (ਮੁੰਬਈ) 'ਚ ਹੋਇਆ ਹੁੰਦਾ ਤਾਂ ਅਸੀਂ ਕ੍ਰਿਕਟ ਵਿਸ਼ਵ ਕੱਪ ਜਿੱਤ ਸਕਦੇ ਸੀ।'
ਟੀਮ ਨੂੰ ਭਗਵਾ ਕਰਨ ਦੀ ਕੋਸ਼ਿਸ਼ : ਤ੍ਰਿਣਮੂਲ ਕਾਂਗਰਸ ਮੁਖੀ ਨੇ ਦੋਸ਼ ਲਾਇਆ, 'ਉਨ੍ਹਾਂ (ਭਾਜਪਾ) ਨੇ ਵੀ ਭਗਵਾ ਜਰਸੀ ਪਾ ਕੇ ਟੀਮ ਨੂੰ ਭਗਵਾ ਕਰਨ ਦੀ ਕੋਸ਼ਿਸ਼ ਕੀਤੀ। ਖਿਡਾਰੀਆਂ ਨੇ ਵਿਰੋਧ ਕੀਤਾ ਅਤੇ ਨਤੀਜੇ ਵਜੋਂ ਉਨ੍ਹਾਂ ਨੂੰ ਮੈਚਾਂ ਦੌਰਾਨ ਉਹ ਜਰਸੀ ਨਹੀਂ ਪਹਿਨਣੀ ਪਈ।