ਨਵੀਂ ਦਿੱਲੀ:ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ 28 ਖਿਡਾਰੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਜਿਸ ਵਿੱਚ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ ਅਤੇ 2 ਖਿਡਾਰੀਆਂ ਨੂੰ ਖੇਡ ਰਤਨ ਨਾਲ ਸਨਮਾਨਿਤ ਕੀਤਾ ਗਿਆ। ਖੇਡਾਂ ਦਾ ਸਭ ਤੋਂ ਵੱਡਾ ਸਨਮਾਨ, ਖੇਡ ਰਤਨ ਪੁਰਸਕਾਰ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਰਾਜ ਰੰਕੀਰੈੱਡੀ ਨੂੰ ਦਿੱਤਾ ਗਿਆ।
ਵਿਸ਼ਵ ਕੱਪ ਵਿੱਚ ਕਈ ਰਿਕਾਰਡ ਬਣਾਏ: ਮੁਹੰਮਦ ਸ਼ਮੀ ਵਿਸ਼ਵ ਕੱਪ 2023 ਵਿੱਚ 24 ਵਿਕਟਾਂ ਲੈ ਕੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਖਿਡਾਰੀ ਹਨ। ਉਸ ਨੇ ਇਸ ਵਿਸ਼ਵ ਕੱਪ ਵਿੱਚ ਕਈ ਰਿਕਾਰਡ ਵੀ ਬਣਾਏ ਹਨ। ਉਦੋਂ ਤੋਂ ਮੁਹੰਮਦ ਸ਼ਮੀ ਅਜੇ ਵੀ ਸੱਟ ਨਾਲ ਜੂਝ ਰਿਹਾ ਹੈ ਅਤੇ ਅਜੇ ਤੱਕ ਇਕ ਵੀ ਮੈਚ ਨਹੀਂ ਖੇਡਿਆ ਹੈ। ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਉਸ ਨੂੰ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ 'ਚ ਜਗ੍ਹਾ ਮਿਲ ਸਕਦੀ ਹੈ। ਸ਼ਮੀ ਆਪਣੀ ਫਿਟਨੈੱਸ 'ਤੇ ਧਿਆਨ ਦੇ ਰਿਹਾ ਹੈ ਅਤੇ ਉਹ ਆਉਣ ਵਾਲੇ ਟੀ-20 ਵਿਸ਼ਵ ਕੱਪ ਦੀ ਤਿਆਰੀ ਕਰ ਰਿਹਾ ਹੈ।
- ਬਰਨਾਲਾ ਜ਼ਿਲ੍ਹੇ ਵਿੱਚ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜ਼ਬਤ
- ਮਾਨਵਤਾਵਾਦੀ ਮਾਮਲਿਆਂ ਦੇ ਅੰਡਰ ਸੈਕਟਰੀ-ਜਨਰਲ ਦਾ ਬਿਆਨ, ਕਿਹਾ- ਗਾਜ਼ਾ ਨਹੀਂ ਰਿਹਾ ਰਹਿਣ ਯੋਗ
- ਸਿੱਧੂ ਦੇ ਤਲਖ਼ ਤੇਵਰ ਬਰਕਰਾਰ, ਕਿਹਾ- ਤੁਸੀਂ ਜਾਣਦੇ ਹੋ ਸਾਰਿਆਂ ਨੂੰ ਮੇਰੇ ਤੋਂ ਕੀ ਤਕਲੀਫ਼ਖੇਲ ਰਤਨ
ਐਵਾਰਡ ਲੈਣ ਤੋਂ ਪਹਿਲਾਂ ਸ਼ਮੀ ਨੇ ਕਿਹਾ ਸੀ ਕਿ ਇਸ ਐਵਾਰਡ ਲਈ ਚੁਣਿਆ ਜਾਣਾ ਇਕ ਸੁਪਨਾ ਸਾਕਾਰ ਹੋਣ ਵਰਗਾ ਹੈ। ਉਨ੍ਹਾਂ ਕਿਹਾ ਸੀ ਕਿ ਇਹ ਐਵਾਰਡ ਇਕ ਸੁਪਨਾ ਹੈ, ਜ਼ਿੰਦਗੀ ਲੰਘ ਜਾਂਦੀ ਹੈ ਤੇ ਲੋਕ ਇਹ ਐਵਾਰਡ ਨਹੀਂ ਜਿੱਤਦੇ। ਇਹ ਬਹੁਤ ਖੁਸ਼ੀ ਦੀ ਗੱਲ ਹੈ ਅਤੇ ਮੈਂ ਮਾਣ ਮਹਿਸੂਸ ਕਰ ਰਿਹਾ ਹਾਂ। ਬਹੁਤ ਸਾਰੇ ਲੋਕ ਸਿਰਫ਼ ਦਰਸ਼ਕ ਬਣ ਕੇ ਰਹਿ ਜਾਂਦੇ ਹਨ ਕਿਉਂਕਿ ਉਹ ਆਪਣੀ ਸਾਰੀ ਜ਼ਿੰਦਗੀ ਦੂਜਿਆਂ ਨੂੰ ਇਹ ਪੁਰਸਕਾਰ ਜਿੱਤਦੇ ਦੇਖਣ ਵਿਚ ਬਿਤਾਉਂਦੇ ਹਨ। ਮੁਹੰਮਦ ਸ਼ਮੀ ਨੂੰ ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਲਈ 2023 ਦਾ ਅਰਜੁਨ ਪੁਰਸਕਾਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਇਸ ਐਵਾਰਡ ਲਈ ਮੁਹੰਮਦ ਸ਼ਮੀ ਦੀ ਸਿਫਾਰਿਸ਼ ਕੀਤੀ ਸੀ।