ਨਵੀਂ ਦਿੱਲੀ: ਦੱਖਣੀ ਅਫਰੀਕਾ ਖਿਲਾਫ ਟੀ 20 ਸੀਰੀਜ਼ ਦੇ ਬਾਕੀ ਬਚੇ ਮੈਚਾਂ 'ਚ ਜ਼ਖਮੀ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਮੁਹੰਮਦ ਸਿਰਾਜ ਮੈਚ (Mohd Siraj replaces injured Jasprit Bumrah) ਖੇਡਣਗੇ। ਤੁਹਾਨੂੰ ਦੱਸ ਦੇਈਏ ਕਿ ਬੁਮਰਾਹ ਦੀ ਪਿੱਠ 'ਚ ਸੱਟ ਲੱਗੀ ਹੈ ਅਤੇ ਫਿਲਹਾਲ ਉਹ ਬੀਸੀਸੀਆਈ ਦੀ ਮੈਡੀਕਲ ਟੀਮ ਦੀ ਦੇਖ-ਰੇਖ 'ਚ ਹਨ।
ਇਹ ਵੀ ਪੜੋ:ਜਸਪ੍ਰੀਤ ਬੁਮਰਾਹ ਟੀ 20 ਵਿਸ਼ਵ ਕੱਪ ਤੋਂ ਬਾਹਰ
ਸਿਰਾਜ ਕੋਲ ਤਜਰਬਾ:ਮੁਹੰਮਦ ਸ਼ਮੀ ਤੋਂ ਇਲਾਵਾ ਦੀਪਕ ਚਾਹਰ ਅਤੇ ਮੁਹੰਮਦ ਸਿਰਾਜ ਵੀ ਵਿਸ਼ਵ ਕੱਪ ਟੀਮ ਦਾ ਹਿੱਸਾ ਬਣਨ ਦੀ ਦੌੜ ਵਿੱਚ ਹਨ। ਦੀਪਕ ਚਾਹਰ ਨੂੰ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਖੇਡਣ ਦਾ ਮੌਕਾ ਮਿਲਿਆ ਹੈ।