ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਉਸ ਹਾਕੀ ਮੈਦਾਨ ਦਾ ਹੈ, ਜਿੱਥੇ ਧੋਨੀ ਭਾਰਤੀ ਮਹਿਲਾ ਹਾਕੀ ਟੀਮ ਦਾ ਸਮਰਥਨ ਕਰਨ ਪਹੁੰਚੇ ਸਨ। ਇਸ ਦੌਰਾਨ ਧੋਨੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕਰ ਰਹੇ ਹਨ।
ਭਾਰਤੀ ਮਹਿਲਾ ਹਾਕੀ ਟੀਮ ਦਾ ਸਮਰਥਨ ਕਰਨ ਸਟੇਡੀਅਮ ਪਹੁੰਚੇ MS ਧੋਨੀ, ਵੀਡੀਓ ਹੋਈ ਵਾਇਰਲ - ਓਲੰਪਿਕ ਕੁਆਲੀਫਾਇਰ ਮੈਚ
ਅਕਸਰ ਹੀ ਐਮਐਸ ਧੋਨੀ ਦੇ ਕੁਝ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਰਹਿੰਦੇ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਧੋਨੀ ਇੱਕ ਹੀਰੋ ਦੀ ਤਰ੍ਹਾਂ ਨਜ਼ਰ ਆ ਰਹੇ ਹਨ ਅਤੇ ਉਹ ਭਾਰਤੀ ਮਹਿਲਾ ਹਾਕੀ ਦਾ ਸਮਰਥਨ ਕਰਨ ਲਈ ਮੈਦਾਨ 'ਤੇ ਪਹੁੰਚੇ ਸਨ।
Published : Jan 19, 2024, 10:19 AM IST
ਭਾਰਤੀ ਮਹਿਲਾ ਹਾਕੀ ਟੀਮ ਦੇ ਸਮਰਥਨ 'ਚ ਪੁੱਜੇ ਸੀ ਧੋਨੀ: ਤੁਹਾਨੂੰ ਦੱਸ ਦਈਏ ਕਿ ਭਾਰਤੀ ਮਹਿਲਾ ਹਾਕੀ ਟੀਮ ਰਾਂਚੀ ਦੇ ਜੈਪਾਲ ਸਿੰਘ ਮੁੰਡਾ ਐਸਟ੍ਰੋਟਰਫ ਹਾਕੀ ਸਟੇਡੀਅਮ ਵਿੱਚ ਓਲੰਪਿਕ ਕੁਆਲੀਫਾਇਰ ਮੈਚ ਖੇਡ ਰਹੀ ਸੀ। ਇਸ ਮੈਚ ਨੂੰ ਦੇਖਣ ਲਈ ਧੋਨੀ ਵੀ ਮੈਦਾਨ 'ਚ ਪਹੁੰਚੇ ਸਨ। ਇਸ ਦੌਰਾਨ ਉਹ ਮੈਦਾਨ 'ਤੇ ਪ੍ਰਸ਼ੰਸਕਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ। ਪ੍ਰਸ਼ੰਸਕ ਉਨ੍ਹਾਂ ਦਾ ਆਟੋਗ੍ਰਾਫ ਮੰਗਦੇ ਵੀ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੂੰ ਦੇਖਣ ਲਈ ਮੈਦਾਨ ਦੇ ਬਾਹਰ ਸੜਕਾਂ 'ਤੇ ਵੱਡੀ ਭੀੜ ਇਕੱਠੀ ਹੋ ਗਈ। ਹਰ ਕੋਈ ਆਪਣੇ ਚਹੇਤੇ ਕ੍ਰਿਕਟਰ ਧੋਨੀ ਨਾਲ ਤਸਵੀਰਾਂ ਖਿੱਚਣ ਅਤੇ ਵੀਡੀਓ ਬਣਾਉਣ ਲਈ ਬੇਤਾਬ ਸੀ।
ਬੱਲੇਬਾਜ਼ੀ ਦਾ ਅਭਿਆਸ ਕਰਦੇ ਵੀਡੀਓ ਵੀ ਹੋਇਆ ਸੀ ਵਾਇਰਲ: ਦੱਸ ਦਈਏ ਕਿ ਧੋਨੀ ਦਾ ਇਹ ਵੀਡੀਓ ਹਾਕੀ ਇੰਡੀਆ ਦੇ ਅਧਿਕਾਰਤ ਅਕਾਊਂਟ ਤੋਂ ਵੀ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਧੋਨੀ ਦਾ ਲੁੱਕ ਹੋਰ ਵੀ ਬਿਹਤਰ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਕਾਲੇ ਰੰਗ ਦੀ ਡਰੈੱਸ ਪਾਈ ਹੋਈ ਹੈ ਅਤੇ ਲੰਬੇ ਵਾਲਾਂ ਨਾਲ ਉਨ੍ਹਾਂ ਦੇ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਹਾਲ ਹੀ 'ਚ ਧੋਨੀ ਦਾ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ। ਇਸ ਵੀਡੀਓ 'ਚ ਧੋਨੀ ਬੱਲੇਬਾਜ਼ੀ ਦਾ ਅਭਿਆਸ ਕਰਦੇ ਨਜ਼ਰ ਆ ਰਹੇ ਹਨ।