ਕੋਲੰਬੋ:ਏਸ਼ੀਆ ਕੱਪ 2023 ਵਿੱਚ (asia cricket council ) ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਸ਼ਾਨਦਾਰ ਮੈਚ ਲਈ ਤਿਆਰ ਹਨ। ਦੋਵਾਂ ਟੀਮਾਂ ਵਿਚਾਲੇ 10 ਸਤੰਬਰ ਦਿਨ ਐਤਵਾਰ ਨੂੰ ਸੁਪਰ-4 ਪੜਾਅ ਦਾ ਮੈਚ ਖੇਡਿਆ ਜਾਵੇਗਾ। ਟੂਰਨਾਮੈਂਟ 'ਚ ਆਖਰੀ ਵਾਰ 2 ਸਤੰਬਰ ਨੂੰ ਦੋਵੇਂ ਟੀਮਾਂ ਇੱਕ-ਦੂਜੇ ਖਿਲਾਫ ਮੈਚ ਖੇਡਣ ਉਤਰੀਆਂ ਸਨ ਪਰ ਮੀਂਹ ਕਾਰਨ ਮੈਚ ਰੱਦ ਹੋ ਗਿਆ। ਹੁਣ ਐਤਵਾਰ ਨੂੰ ਦੋਵਾਂ ਟੀਮਾਂ ਵਿਚਾਲੇ ਹੋਣ ਵਾਲੇ ਮੈਚ 'ਚ ਮੀਂਹ ਦਾ ਖਤਰਾ ਹੈ। ਹਾਲਾਂਕਿ ਕ੍ਰਿਕਟ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਇਹ ਹੈ ਕਿ ਏਸੀਸੀ ਨੇ ਇਸ ਮੈਚ ਲਈ ਰਿਜ਼ਰਵ ਡੇਅ ਰੱਖਣ ਦਾ ਫੈਸਲਾ ਕੀਤਾ ਹੈ।
11 ਸਤੰਬਰ ਨੂੰ ਰੱਖਿਆ ਰਿਜ਼ਰਵ ਡੇਅ:ਭਾਰਤ-ਪਾਕਿਸਤਾਨ ਮੈਚ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਕ੍ਰਿਕਟ ਪ੍ਰਸ਼ੰਸਕਾਂ ਨੂੰ ਇਸ ਵਾਰ ਪੂਰਾ ਮੈਚ ਦੇਖਣ ਨੂੰ ਮਿਲੇਗਾ। ਪਿਛਲੀ ਵਾਰ ਦੀ ਤਰ੍ਹਾਂ ਮੀਂਹ ਕਾਰਨ ਮੈਚ ਰੱਦ ਨਹੀਂ ਹੋਵੇਗਾ। ਏਸ਼ੀਆਈ ਕ੍ਰਿਕਟ ਸੰਘ (ਏ. ਸੀ. ਸੀ.) ਨੇ ਕੋਲੰਬੋ ਦੇ ਆਰ ਪ੍ਰੇਮਦਾਸਾ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਐਤਵਾਰ 10 ਸਤੰਬਰ ਨੂੰ ਖੇਡੇ ਜਾਣ ਵਾਲੇ ਏਸ਼ੀਆ ਕੱਪ ਸੁਪਰ ਫੋਰ ਮੈਚ ਲਈ 11 ਸਤੰਬਰ ਨੂੰ ਰਿਜ਼ਰਵ ਡੇਅ ਰੱਖਿਆ ਹੈ। ਇਸ ਦਾ ਮਤਲਬ ਹੈ ਕਿ ਜੇਕਰ 10 ਸਤੰਬਰ ਨੂੰ ਵੀ ਖਰਾਬ ਮੌਸਮ ਕਾਰਨ ਮੈਚ ਰੋਕ ਦਿੱਤਾ ਜਾਂਦਾ ਹੈ ਤਾਂ 11 ਸਤੰਬਰ ਨੂੰ ਮੈਚ ਉਸੇ ਥਾਂ ਤੋਂ ਸ਼ੁਰੂ ਹੋਵੇਗਾ ਜਿੱਥੋਂ ਇਸ ਨੂੰ ਰੋਕਿਆ ਗਿਆ ਸੀ।