ਨਵੀਂ ਦਿੱਲੀ : ਟੀਮ ਇੰਡੀਆ ਦੇ ਖੱਬੇ ਹੱਥ ਦੇ ਧਮਾਕੇਦਾਰ ਬੱਲੇਬਾਜ਼ ਰਿੰਕੂ ਸਿੰਘ ਨੇ 19 ਦਸੰਬਰ ਨੂੰ ਅੰਤਰਰਾਸ਼ਟਰੀ ਕ੍ਰਿਕਟ 'ਚ ਵਨਡੇ ਡੈਬਿਊ ਕੀਤਾ ਸੀ। ਉਨ੍ਹਾਂ ਨੇ ਦੱਖਣੀ ਅਫਰੀਕਾ ਨਾਲ ਖੇਡੀ ਜਾ ਰਹੀ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਦੂਜੇ ਮੈਚ 'ਚ ਡੈਬਿਊ ਕੀਤਾ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੰਗਲਵਾਰ ਨੂੰ ਖੇਡੇ ਗਏ ਦੂਜੇ ਵਨਡੇ ਮੈਚ 'ਚ ਟੀਮ ਇੰਡੀਆ ਨੂੰ ਅਫਰੀਕਾ ਹੱਥੋਂ 45 ਗੇਂਦਾਂ ਬਾਕੀ ਰਹਿੰਦਿਆਂ 8 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। (Rinku Singh international debut match )
ਡੈਬਿਊ ਮੈਚ 'ਚ ਗੇਂਦ ਨਾਲ ਕੀਤਾ ਕਮਾਲ: ਭਾਰਤ ਭਾਵੇਂ ਇਹ ਮੈਚ ਹਾਰ ਗਿਆ ਹੋਵੇ ਪਰ ਰਿੰਕੂ ਸਿੰਘ ਨੇ ਆਪਣੇ ਡੈਬਿਊ 'ਤੇ ਕਮਾਲ ਕਰ ਦਿੱਤਾ। ਇਸ ਮੈਚ 'ਚ ਰਿੰਕੂ ਆਪਣੇ ਬੱਲੇ ਨਾਲ ਸਿਰਫ 17 ਦੌੜਾਂ ਹੀ ਬਣਾ ਸਕੇ ਅਤੇ ਸਟੰਪ ਹੋ ਕੇ ਪੈਵੇਲੀਅਨ ਪਰਤ ਗਏ ਪਰ ਉਨ੍ਹਾਂ ਨੇ ਗੇਂਦ ਨਾਲ ਕਮਾਲ ਦਿਖਾ ਦਿੱਤਾ। ਉਨ੍ਹਾਂ ਨੇ ਦੱਖਣੀ ਅਫਰੀਕਾ ਦੀ ਪਾਰੀ ਦੇ 42ਵੇਂ ਓਵਰ ਦੀ ਤੀਜੀ ਗੇਂਦ 'ਤੇ ਰਾਸੀ ਵਾਨ ਡੇਰ ਡੁਸੇਨ ਨੂੰ ਸੰਜੂ ਸੈਮਸਨ ਹੱਥੋਂ ਕੈਚ ਆਊਟ ਕਰਵਾਇਆ।