ਨਵੀਂ ਦਿੱਲੀ: ਭਾਰਤੀ ਮੂਲ ਦੇ ਰਿਸ਼ੀ ਸੁਨਕ(Rishi Sunak) ਨੂੰ ਬ੍ਰਿਟੇਨ ਦਾ ਨਵਾਂ ਪ੍ਰਧਾਨ ਮੰਤਰੀ ਚੁਣ ਲਿਆ ਗਿਆ ਹੈ। ਜਿੱਥੇ ਬਹੁਤ ਸਾਰੇ ਭਾਰਤੀ ਸੁਨਕ ਵੱਲੋਂ ਇਤਿਹਾਸ ਰਚਣ ਤੋਂ ਖੁਸ਼ ਹਨ, ਉੱਥੇ ਹੀ ਕੁਝ ਨੇ ਸੋਸ਼ਲ ਮੀਡੀਆ ਉੱਤੇ ਸੁਨਕ ਦੀ ਤੁਲਨਾ ਸਾਬਕਾ ਭਾਰਤੀ ਕ੍ਰਿਕਟਰ ਆਸ਼ੀਸ਼ ਨਹਿਰਾ ਨਾਲ (Sunak has been compared to former Indian cricketer Ashish Nehra) ਕੀਤੀ ਹੈ। ਹੁਣ ਇਹ ਦੋਵੇਂ ਸੋਸ਼ਲ ਮੀਡੀਆ ਉੱਤੇ ਕਾਫੀ ਟ੍ਰੈਂਡ ਹੋ ਰਹੇ ਹਨ।
ਇਸ ਤੋਂ ਪਹਿਲਾਂ 42 ਸਾਲਾ ਸੁਨਕ ਨੇ ਐਤਵਾਰ ਨੂੰ ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਮੰਤਰੀ ਉਮੀਦਵਾਰ ਦੀ ਦੌੜ ਜਿੱਤੀ ਸੀ। ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸ਼ਾਮਲ ਪੈਨੀ ਮੋਰਡੌਂਟ ਦੇ ਪਿੱਛੇ ਹਟਣ ਤੋਂ ਬਾਅਦ ਸੁਨਕ ਨੂੰ ਕੰਜ਼ਰਵੇਟਿਵ ਪਾਰਟੀ (Conservative Party) ਦਾ ਆਗੂ ਚੁਣੇ ਜਾਣ ਦਾ ਐਲਾਨ ਕੀਤਾ ਗਿਆ। ਸੁਨਕ 28 ਅਕਤੂਬਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਸਾਬਕਾ ਪ੍ਰਧਾਨ ਮੰਤਰੀ ਲਿਜ਼ ਟਰਸ ਦੀ ਥਾਂ ਲੈਣਗੇ।
ਟਵਿਟਰ ਉੱਤੇ ਕੁਝ ਯੂਜ਼ਰਸ ਦਾ ਮੰਨਣਾ ਹੈ ਕਿ ਸੁਨਕ ਦਾ ਚਿਹਰਾ ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਆਸ਼ੀਸ਼ ਨਹਿਰਾ ਨਾਲ ਮਿਲਦਾ ਜੁਲਦਾ ਹੈ। ਉਨ੍ਹਾਂ ਨੇ ਰਿਸ਼ੀ ਸੁਨਕ ਲਈ ਵਧਾਈ ਸੰਦੇਸ਼ ਪੋਸਟ ਕਰਦੇ ਹੋਏ ਆਸ਼ੀਸ਼ ਨਹਿਰਾ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ।