ਮੈਲਬੋਰਨ: ਭਾਰਤ ਬਨਾਮ ਪਾਕਿਸਤਾਨ ਵਿਚਾਲੇ ਖੇਡੇ ਜਾ ਰਹੇ ਮੈਚ ਵਿੱਚ ਦੋਵੇਂ ਟੀਮਾਂ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਨਗੀਆਂ। ਦੋਵੇਂ ਟੀਮਾਂ ਇਤਿਹਾਸਕ ਮੈਲਬੌਰਨ ਕ੍ਰਿਕਟ ਮੈਦਾਨ 'ਤੇ ਇਕ ਲੱਖ ਦਰਸ਼ਕਾਂ ਦੇ ਸਾਹਮਣੇ ਖੇਡਣਗੀਆਂ। ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਟੀ-20 ਵਿਸ਼ਵ ਕੱਪ 'ਚ ਇਹ ਪਹਿਲਾ ਮੈਚ ਹੋਵੇਗਾ। ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਪਾਕਿਸਤਾਨ ਖਿਲਾਫ ਮੈਚ 'ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਦੋਵਾਂ ਟੀਮਾਂ ਦਾ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ (ਵਿਕੇਟ), ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ।
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਸ਼ਾਨ ਮਸੂਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਹੈਦਰ ਅਲੀ, ਇਫਤਿਖਾਰ ਅਹਿਮਦ, ਆਸਿਫ ਅਲੀ, ਨਸੀਮ ਸ਼ਾਹ, ਹਰਿਸ ਰਾਊਫ, ਸ਼ਾਹੀਨ ਸ਼ਾਹ ਅਫਰੀਦੀ।
ਪਿੱਚ ਰਿਪੋਰਟ: ਪਿੱਚ ਦਾ ਮੁਆਇਨਾ ਕਰਦੇ ਹੋਏ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਨੇ ਕਿਹਾ ਕਿ ਪਿੱਚ ਸਖ਼ਤ ਹੈ ਅਤੇ ਇਸ 'ਤੇ ਘਾਹ ਵੀ ਹੈ। ਤੇਜ਼ ਗੇਂਦਬਾਜ਼ਾਂ ਨੂੰ ਸ਼ੁਰੂਆਤ 'ਚ ਕੁਝ ਮਦਦ ਮਿਲ ਸਕਦੀ ਹੈ। ਹਾਲਾਂਕਿ ਇਸ 'ਤੇ ਬੱਲੇਬਾਜ਼ਾਂ ਨੂੰ ਵੀ ਮਦਦ ਮਿਲੇਗੀ। ਇੱਕ ਵਾਰ ਬੱਲੇਬਾਜ਼ ਸੈਟਲ ਹੋ ਜਾਣ ਤਾਂ ਉਹ ਕਾਫੀ ਦੌੜਾਂ ਬਣਾ ਸਕਦੇ ਹਨ। ਕਲਾਰਕ ਨੇ ਕਿਹਾ ਕਿ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਬੱਲੇਬਾਜ਼ੀ ਕਰਨਾ ਚਾਹੇਗੀ। ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 2014 ਤੋਂ ਬਾਅਦ ਮੈਲਬੋਰਨ ਵਿੱਚ ਇੱਕ ਵਾਰ ਮੈਚ ਜਿੱਤਿਆ ਹੈ। ਇਸ ਦੇ ਨਾਲ ਹੀ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ ਸੱਤ ਮੈਚ ਜਿੱਤੇ ਹਨ।