ਨਵੀਂ ਦਿੱਲੀ:ICC World Cup 2023 ਦਾ 24ਵਾਂ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਆਸਟਰੇਲੀਆ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਗਿਆ। ਇਸ ਮੈਚ ਵਿੱਚ ਆਸਟਰੇਲੀਆ ਨੇ ਨੀਦਰਲੈਂਡ ਨੂੰ 309 ਦੌੜਾਂ ਨਾਲ ਹਰਾਇਆ। ਇਸ ਮੈਚ 'ਚ ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 8 ਵਿਕਟਾਂ ਗੁਆ ਕੇ 399 ਦੌੜਾਂ ਬਣਾਈਆਂ। 400 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨੀਦਰਲੈਂਡ ਦੀ ਟੀਮ 21 ਓਵਰਾਂ 'ਚ 90 ਦੌੜਾਂ 'ਤੇ ਆਲ ਆਊਟ ਹੋ ਗਈ ਅਤੇ 309 ਦੌੜਾਂ ਨਾਲ ਹਾਰ ਗਈ। ਵਨਡੇ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਆਸਟ੍ਰੇਲੀਆ ਦੀ 5 ਮੈਚਾਂ 'ਚ ਇਹ ਤੀਜੀ ਜਿੱਤ ਹੈ ਜਦਕਿ ਨੀਦਰਲੈਂਡ ਦੀ 5 ਮੈਚਾਂ 'ਚ ਚੌਥੀ ਹਾਰ ਹੈ।
ਆਸਟ੍ਰੇਲੀਆ ਦੀ ਪਾਰੀ - 399/8
ਆਸਟ੍ਰੇਲੀਆ ਲਈ ਇਸ ਮੈਚ 'ਚ ਗਲੇਨ ਮੈਕਸਵੈੱਲ ਨੇ ਤਬਾਹੀ ਮਚਾਈ ਅਤੇ ਤੂਫਾਨੀ ਸੈਂਕੜਾ ਲਗਾਇਆ। ਮੈਕਸਵੈੱਲ ਨੇ 27 ਗੇਂਦਾਂ 'ਤੇ 6 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਅਤੇ 248.78 ਦੇ ਧਮਾਕੇਦਾਰ ਸਟ੍ਰਾਈਕ ਰੇਟ 'ਤੇ 8 ਚੌਕਿਆਂ ਅਤੇ 8 ਛੱਕਿਆਂ ਦੀ ਮਦਦ ਨਾਲ 40 ਗੇਂਦਾਂ 'ਚ ਆਪਣਾ ਸੈਂਕੜਾ ਪੂਰਾ ਕੀਤਾ। ਇਸ ਮੈਚ 'ਚ ਉਸ ਨੇ 44 ਗੇਂਦਾਂ 'ਚ 9 ਚੌਕਿਆਂ ਅਤੇ 8 ਛੱਕਿਆਂ ਦੀ ਮਦਦ ਨਾਲ 106 ਦੌੜਾਂ ਬਣਾਈਆਂ।