ਚੰਡੀਗੜ੍ਹ: ਬਾਬਾ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਜਿੱਥੇ ਸੰਗਤਾਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾ ਰਿਹਾ ਹੈ, ਉਸੇ ਤਰ੍ਹਾਂ ਖ਼ਾਲਸਾ ਫ਼ੁੱਟਬਾਲ ਕਲੱਬ ਵੱਲੋਂ ਇਸ ਨੂੰ ਫ਼ੁੱਟਬਾਲ ਖੇਡ ਕੇ ਮਨਾਇਆ ਜਾਵੇਗਾ।
ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਖ਼ਾਲਸਾ ਫੁੱਟਬਾਲ ਕਲੱਬ ਦੇ ਮੈਂਬਰ ਸਰਬਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਹ ਇੰਗਲੈਂਡ ਤੋਂ ਹਨ ਅਤੇ ਉੱਥੇ ਫੁੱਟਬਾਲ ਬਹੁਤ ਖੇਡੀ ਜਾਂਦੀ ਹੈ ਇਸ ਕਰਕੇ ਉਨ੍ਹਾਂ ਦੇ ਮਨ ਵਿੱਚ ਖ਼ਾਲਸਾ ਫੁੱਟਬਾਲ ਕਲੱਬ ਬਣਾਉਣ ਦਾ ਵਿਚਾਰ ਆਇਆ ਅਤੇ ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦੇ ਦਲ-ਦਲ ਚੋਂ ਨਿਕਲ ਕੇ ਖੇਡਾਂ ਵੱਲ ਜਾਣ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ।
ਉੱਥੇ ਹੀ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਖ਼ਾਲਸਾ ਫੁੱਟਬਾਲ ਕਲੱਬ ਦੇ ਪ੍ਰਧਾਨ ਹਰਜੀਤ ਗਰੇਵਾਲ ਨੇ ਦੱਸਿਆ ਕਿ 29 ਨਵੰਬਰ ਤੋਂ ਫ਼ੁੱਟਬਾਲ ਲਈ ਟ੍ਰਾਇਲ ਸ਼ੁਰੂ ਕੀਤੇ ਜਾਣਗੇ, ਜਿਸ ਵਿੱਚ ਕੋਈ ਵੀ ਖਿਡਾਰੀ ਜੋ ਕਿ ਕੇਸਧਾਰੀ ਹੋਵੇ, ਉਹ ਟ੍ਰਾਇਲ ਦੇ ਸਕਦਾ ਹੈ ਅਤੇ ਉਸ ਤੋਂ ਬਾਅਦ ਕ੍ਰਮਵਾਰ ਜ਼ਿਲ੍ਹਿਆਂ ਵਿੱਚੋਂ ਟੀਮਾਂ ਚੁਣੀਆਂ ਜਾਣਗੀਆਂ ਅਤੇ ਖੇਡਾਂ ਸ਼ੁਰੂ ਕੀਤੀਆਂ ਜਾਣ ਗਈਆਂ।