ਪੰਜਾਬ

punjab

ETV Bharat / sports

FIH ਨੇ ਬਲਬੀਰ ਸਿੰਘ ਸੀਨੀਅਰ ਨੂੰ ਦਿੱਤੀ ਸ਼ਰਧਾਂਜਲੀ, ਕਿਹਾ ਹਾਕੀ ਨੂੰ ਸਮਰਪਿਤ ਰਹੀ ਜ਼ਿੰਦਗੀ - ਹਾਕੀ ਨੂੰ ਸਮਰਪਿਤ ਰਹੀ ਜ਼ਿੰਦਗੀ

ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਮੋਹਾਲੀ ਦੇ ਹਸਪਤਾਲ ਵਿਖੇ ਸੋਮਵਾਰ ਦੀ ਸਵੇਰ ਨੂੰ ਦਿਹਾਂਤ ਹੋ ਗਿਆ। ਪਿਛਲੇ ਦੋ ਹਫ਼ਤਿਆਂ ਤੋਂ ਕਈ ਬਿਮਾਰੀਆਂ ਨਾਲ ਲੜ ਰਹੇ ਸਨ।

FIH ਨੇ ਬਲਬੀਰ ਸਿੰਘ ਸੀਨੀਅਰ ਨੂੰ ਦਿੱਤੀ ਸ਼ਰਧਾਂਜਲੀ, ਕਿਹਾ ਹਾਕੀ ਨੂੰ ਸਮਰਪਿਤ ਰਹੀ ਜ਼ਿੰਦਗੀ
FIH ਨੇ ਬਲਬੀਰ ਸਿੰਘ ਸੀਨੀਅਰ ਨੂੰ ਦਿੱਤੀ ਸ਼ਰਧਾਂਜਲੀ, ਕਿਹਾ ਹਾਕੀ ਨੂੰ ਸਮਰਪਿਤ ਰਹੀ ਜ਼ਿੰਦਗੀ

By

Published : May 26, 2020, 10:37 AM IST

ਲਾਉਸੇਨ: ਅੰਤਰ-ਰਾਸ਼ਟਰੀ ਹਾਕੀ ਫ਼ੈਡਰੇਸ਼ਨ ਨੇ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਡੂੰਘੀ ਭਾਵਨਾ ਨਾਲ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਹੈ, ਜੋ ਕਿ ਸੋਮਵਾਰ ਦੀ ਸਵੇਰ ਨੂੰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ। FIH ਨੇ ਕਿਹਾ ਕਿ ਓਲੰਪਿਕ ਵਿੱਚ ਤਿੰਨ ਵਾਰ ਦੇ ਸੋਨ ਤਮਗ਼ਾ ਜੇਤੂ ਇਸ ਖਿਡਾਰੀ ਨੇ ਆਪਣੀ ਪੂਰੀ ਜ਼ਿੰਦਗੀ ਹਾਕੀ ਦੇ ਲੇਖੇ ਲਾ ਦਿੱਤੀ।

ਐੱਫ਼ਆਈਐੱਚ।

ਤੁਹਾਨੂੰ ਦੱਸ ਦਈਏ ਕਿ ਬਲਬੀਰ ਸਿੰਘ ਸੀਨੀਅਰ ਦਾ ਸੋਮਵਾਰ ਦੀ ਸਵੇਰ ਮੋਹਾਲੀ ਦੇ ਇੱਕ ਹਸਪਤਾਲ ਵਿਖੇ 96 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ, ਜੋ ਕਿ ਪਿਛਲੇ ਕਈ ਹਫ਼ਤਿਆਂ ਤੋਂ ਕਈ ਸਰੀਰਕ ਬਿਮਾਰੀਆਂ ਨਾਲ ਲੜ ਰਹੇ ਸਨ।

ਐੱਫ਼ਆਈਐੱਚ ਦੇ ਪ੍ਰਧਾਨ ਨਰਿੰਦਰ ਬੱਤਰਾ ਅਤੇ ਸੀਈਓ ਥਰੀਰੀ ਵੇਲ ਨੇ ਹਾਕੀ ਇੰਡੀਆ ਨੂੰ ਇੱਕ ਸ਼ੌਕ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਗਲੋਬਲ ਹਾਕੀ ਭਾਈਚਾਰਾ ਇਸ ਦੁੱਖ ਦੀ ਘੜੀ ਵਿੱਚ ਸਿੰਘ ਦੇ ਪਰਿਵਾਰ ਨਾਲ ਹੈ।

ਬਲਬੀਰ ਸਿੰਘ ਸੀਨੀਅਰ

ਇਹ ਇੱਕ ਬਹੁਤ ਹੀ ਦੁੱਖ ਦੀ ਘੜੀ ਹੈ। ਅਸੀਂ ਹਾਕੀ ਦੇ ਇਸ ਮਹਾਨ ਖਿਡਾਰੀ ਅਤੇ ਤਿੰਨ ਵਾਰ ਦੇ ਓਲੰਪਿਕ ਸੋਨ ਤਮਗ਼ਾ ਜੇਤੂ ਅਤੇ ਪਦਮ ਸ਼੍ਰੀ ਬਲਬੀਰ ਸਿੰਘ ਤੋਂ ਬਹੁਤ ਕੁੱਝ ਸਿੱਖਿਆ ਹੈ। ਅਸੀਂ ਇਸ ਮੁਸ਼ਕਿਲ ਦੇ ਸਮੇਂ ਵਿੱਚ ਪਰਿਵਾਰ ਨਾਲ ਖੜੇ ਹਾਂ।

ਪਦਮ ਸ਼੍ਰੀ ਬਲਬੀਰ ਸਿੰਘ ਨੂੰ ਇੱਕ ਪ੍ਰਤਿਭਾਸ਼ਾਲੀ ਅਤੇ ਉੱਤਮ ਅੰਤਰ-ਰਾਸ਼ਟਰੀ ਖਿਡਾਰੀ ਵਜੋਂ ਯਾਦ ਕੀਤਾ ਜਾਵੇਗਾ। ਜਿਸ ਨੇ ਕਿ ਸੰਨ 1948 ਤੋਂ 1956 ਤੱਕ ਤਿੰਨ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਅਗਵਾਈ ਕੀਤੀ ਸੀ। ਬਲਕਿ ਉਹ ਇੱਕ ਆਮ ਆਦਮੀ ਵੱਜੋਂ ਵੀ ਹਾਕੀ ਨੂੰ ਸਮਰਪਿਤ ਹਨ। ਉਨ੍ਹਾਂ ਨੇ ਆਪਣੇ ਤਜ਼ੁਰਬੇ ਅਤੇ ਗਿਆਨ ਨੂੰ ਆਪਣੀ ਕੋਚਿੰਗ ਰਾਹੀਂ ਭਾਰਤੀ ਟੀਮ ਨਾਲ ਸਾਂਝਾ ਕੀਤਾ।

ABOUT THE AUTHOR

...view details