ਨਵੀਂ ਦਿੱਲੀ : ਹਾਕੀ ਇੰਡੀਆ ਨੇ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਪ੍ਰਧਾਨ ਮੰਤਰੀ ਰਾਹਤ ਫ਼ੰਡ ਵਿੱਚ 25 ਲੱਖ ਰੁਪਏ ਦਾ ਯੋਗਦਾਨ ਦੇਣ ਦਾ ਫ਼ੈਸਲਾ ਕੀਤਾ ਹੈ।
ਹਾਕੀ ਇੰਡੀਆ ਦੇ ਚੇਅਰਮੈਨ ਮੁਹੰਮਦ ਮੁਸ਼ਤਾਕ ਅਹਿਮਦ ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਸੰਕਟ ਦੇ ਸਮੇਂ ਇਸ ਨਾਲ ਲੜਣ ਦੇ ਲਈ ਇਕੱਠੇ ਹੋਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਦੇ ਆਪਣੇ ਕਰਤੱਵਾਂ ਦਾ ਪਾਲਣ ਕਰਨ ਦੀ ਲੋੜ ਹੈ। ਹਾਕੀ ਇੰਡੀਆ ਕਾਰਜ਼ਕਾਰੀ ਬੋਰਡ ਨੇ ਪ੍ਰਧਾਨ ਮੰਤਰੀ ਰਾਹਤ ਫ਼ੰਡ ਵਿੱਚ 25 ਲੱਖ ਰੁਪਏ ਦੇ ਯੋਗਦਾਨ ਦੇਣ ਦਾ ਸਰਬ-ਸੰਮਤੀ ਨਾਲ ਫ਼ੈਸਲਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਹਮੇਸ਼ਾ ਹੀ ਹਾਕੀ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੱਤਾ ਹੈ ਅਤੇ ਮਿਲ ਰਿਹਾ ਹੈ ਅਤੇ ਅਸੀਂ ਆਪਣੇ ਦੇਸ਼ਵਾਸੀਆਂ ਨੂੰ ਇਸ ਮਹਾਂਮਾਰੀ ਉੱਤੇ ਜੇਤੂ ਦੇ ਰੂਪ ਵਿੱਚ ਦੇਖਣ ਦੇ ਲਈ ਆਪਣੇ ਵੱਲੋਂ ਜੋ ਵੀ ਕਰ ਸਕਦੇ ਹਾਂ ਉਹ ਕਰਨਾ ਚਾਹੁੰਦੇ ਹਾਂ।