ਪੰਜਾਬ

punjab

ETV Bharat / sports

ਹਾਕੀ ਦੇ ਮਹਾਨ ਖਿਡਾਰੀ ਬਲਵੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ - ਹਾਕੀ ਦੇ ਮਹਾਨ ਖਿਡਾਰੀ

ਸਾਬਕਾ ਓਲੰਪਿਕ ਸੋਨ ਤਗਮਾ ਜੇਤੂ ਹਾਕੀ ਦੇ ਮਹਾਨ ਖਿਡਾਰੀ ਬਲਵੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਲੇ ਵੀ ਉਨ੍ਹਾਂ ਦੀ ਸਿਹਤ ਵਿੱਚ ਕੁਝ ਸੁਧਾਰ ਨਹੀਂ ਹੋਇਆ ਅਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਜੀਵਨ ਰੱਖਿਅਕ ਪ੍ਰਣਾਲੀ 'ਤੇ ਰੱਖਿਆ ਗਿਆ ਹੈ।

The condition of hockey great Balvir Singh Sr. is critical
ਹਾਕੀ ਦੇ ਮਹਾਨ ਖਿਡਾਰੀ ਬਲਵੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ

By

Published : May 14, 2020, 2:16 PM IST

ਚੰਡੀਗੜ੍ਹ: ਸਾਬਕਾ ਓਲੰਪਿਕ ਸੋਨ ਤਗਮਾ ਜੇਤੂ ਹਾਕੀ ਦੇ ਮਹਾਨ ਖਿਡਾਰੀ ਬਲਵੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਲੇ ਵੀ ਉਨ੍ਹਾਂ ਦੀ ਸਿਹਤ ਵਿੱਚ ਕੁਝ ਸੁਧਾਰ ਨਹੀਂ ਹੋਇਆ ਅਤੇ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।

ਉਨ੍ਹਾਂ ਦੇ ਪੋਤੇ ਕਬੀਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਨੂੰ ਬੀਤੀ ਕੱਲ ਦਿਲ ਦੇ 2 ਦੌਰੇ ਪਏ ਸਨ। ਡਕਾਟਰਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਸਿਹਤ ਬਾਰੇ ਨਿਗਰਾਨੀ 'ਤੇ ਜਾਂਚ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦਈਏ ਕਿ ਤਿੰਨ ਵਾਰ ਦੇ ਓਲੰਪਿਕ ਸੋਨ ਤਗਮਾ ਜੇਤੂ ਬਲਬੀਰ ਸਿੰਘ ਸੀਨੀਅਰ ਨੂੰ ਚੰਡੀਗੜ੍ਹ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਖ਼ਬਰਾਂ ਮੁਤਾਬਕ, ਭਾਰਤੀ ਹਾਕੀ ਦੇ ਮਹਾਨ ਕਪਤਾਨ ਨੂੰ ਤੇਜ਼ ਬੁਖਾਰ ਨਾਲ ਗੰਭੀਰ ਹਾਲਤ ਵਿੱਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਕੋਵਿਡ-19 ਟੈਸਟ ਵੀ ਕਰਵਾਇਆ ਗਿਆ ਸੀ ਜੋ ਕਿ ਨੈਗੇਟਿਵ ਆਇਆ ਹੈ।

ਦੱਸ ਦਈਏ ਕਿ ਉਹ 1948, 1952 ਅਤੇ 1956 ਵਿੱਚ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਹਿੱਸਾ ਸਨ। ਬਲਬੀਰ ਸਿੰਘ ਨੇ ਵੀ ਭਾਰਤੀ ਟੀਮ ਦੀ ਅਗਵਾਈ ਕੀਤੀ, ਜਿਸ ਨੇ 1956 ਦੀਆਂ ਮੈਲਬੌਰਨ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ।

ABOUT THE AUTHOR

...view details