ਚੰਡੀਗੜ੍ਹ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ 2023 ਵਿੱਚ ਅੱਜ ਪੰਜਾਬ ਦੇ ਸੱਤ ਖਿਡਾਰੀਆਂ ਨੇ ਕ੍ਰਿਕਟ, ਰੋਇੰਗ ਅਤੇ ਕੁਸ਼ਤੀ ਵਿੱਚ ਮੈਡਲ ਜਿੱਤ ਕੇ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ। ਖਿਡਾਰੀਆਂ ਨੇ ਇੱਕ ਸੋਨੇ ਅਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ ਹਨ। ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Here) ਨੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਬੀਤੇ ਕੱਲ੍ਹ ਵੀ ਰੋਇੰਗ ਵਿੱਚ ਪੰਜਾਬ ਨੇ ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਮਗ਼ਾ ਜਿੱਤਿਆ। ਅੱਜ ਪੰਜਾਬ ਦੇ ਖਿਡਾਰੀਆਂ ਨੇ ਇੱਕ ਸੋਨੇ ਅਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।
Asian Games 2023: ਏਸ਼ੀਅਨ ਖੇਡਾਂ 'ਚ ਪੰਜਾਬ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ, 7 ਖਿਡਾਰੀਆਂ ਨੇ ਜਿੱਤੇ ਮੈਡਲ, ਪੰਜਾਬ ਦੇ ਖੇਡ ਮੰਤਰੀ ਨੇ ਦਿੱਤੀ ਵਧਾਈ - ਭਾਰਤੀ ਮਹਿਲਾ ਕ੍ਰਿਕਟ ਟੀਮ
ਚੀਨ ਦੇ ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ੀਅਨ ਖੇਡਾਂ 2023 ਵਿੱਚ ਪੰਜਾਬ ਦੇ 7 ਖਿਡਾਰੀਆਂ (7 players won medals) ਨੇ ਕਮਾਲ ਕਰਦਿਆਂ ਮੈਡਲ ਆਪਣੇ ਨਾਮ ਕੀਤੇ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।
Published : Sep 25, 2023, 7:49 PM IST
ਵੱਖ-ਵੱਖ ਖੇਡਾਂ ਵਿੱਚ ਮਾਰੀਆਂ ਖਿਡਾਰੀਆਂ ਨੇ ਮੱਲਾਂ: ਭਾਰਤੀ ਮਹਿਲਾ ਕ੍ਰਿਕਟ ਟੀਮ (Indian women cricket team) ਨੇ ਫਾਈਨਲ ਵਿੱਚ ਸ੍ਰੀਲੰਕਾ ਨੂੰ ਹਰਾ ਕੇ ਸੋਨ ਤਮਗ਼ਾ ਜਿੱਤਿਆ। ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਕਨਿਕਾ ਆਹੂਜਾ ਪੰਜਾਬ ਤੋਂ ਹਨ। ਇਸੇ ਤਰ੍ਹਾਂ ਰੋਇੰਗ ਖੇਡ ਵਿੱਚ ਪੁਰਸ਼ਾਂ ਦੀ ਕੁਆਡਰੱਪਲ ਸਕੱਲਜ਼ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ, ਜਿਸ ਵਿੱਚ ਦੋ ਖਿਡਾਰੀ ਸੁਖਮੀਤ ਸਿੰਘ ਅਤੇ ਸਤਨਾਮ ਸਿੰਘ ਪੰਜਾਬ ਦੇ ਮਾਨਸਾ ਨਾਲ ਸਬੰਧਤ ਹਨ। ਰੋਇੰਗ ਵਿੱਚ ਹੀ ਭਾਰਤ ਨੇ ਕੌਕਸਲੈਸ ਫੋਰ ਵਿੱਚ ਵੀ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਜਸਵਿੰਦਰ ਸਿੰਘ ਵੀ ਸ਼ਾਮਲ ਸੀ। ਜਸਵਿੰਦਰ ਸਿੰਘ ਨੇ ਕੱਲ੍ਹ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਨਿਸ਼ਾਨੇਬਾਜ਼ੀ ਵਿੱਚ ਭਾਰਤੀ ਟੀਮ ਨੇ ਰੈਪਿਡ ਫਾਇਰ ਪਿਸਟਲ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦਾ ਵਿਜੈਵੀਰ ਸਿੱਧੂ ਸ਼ਾਮਲ ਸੀ।
ਹਾਕੀ ਟੀਮ ਤੋਂ ਵੀ ਉਮੀਦਾਂ: ਦੱਸ ਦਈਏ ਇਨ੍ਹਾਂ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਤੋਂ ਵੀ ਦਰਸ਼ਕਾਂ ਨੂੰ ਮੈਡਲ ਦੀਆਂ ਉਮੀਦਾਂ ਹਨ। ਏਸ਼ਿਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੇ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਭਾਰਤੀ ਹਾਕੀ ਟੀਮ ਨੇ ਉਜ਼ਬੇਕਿਸਤਾਨ ਨੂੰ 16-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਭਾਰਤੀ ਖਿਡਾਰੀ ਲਲਿਤ ਉਪਾਧਿਆਏ, ਵਰੁਣ ਕੁਮਾਰ ਅਤੇ ਮਨਦੀਪ ਸਿੰਘ ਨੇ ਵੀ ਆਪਣੇ ਪਹਿਲੇ ਮੈਚ ਵਿੱਚ ਹੈਟ੍ਰਿਕ ਲਗਾਈ ਹੈ। ਭਾਰਤ ਨੂੰ ਮੈਚ ਦੇ ਸ਼ੁਰੂ ਤੋਂ ਲੈ ਕੇ ਅੰਤ ਤੱਕ ਉਜ਼ਬੇਕਿਸਤਾਨ 'ਤੇ ਹਾਵੀ ਰਹਿਣ ਦੀ ਉਮੀਦ ਸੀ ਅਤੇ ਅਜਿਹਾ ਹੀ ਹੋਇਆ।