CWG 2022: ਵਿਸ਼ਵ ਚੈਂਪੀਅਨ ਨਿਕਹਤ ਜ਼ਰੀਨ ਨੇ ਮੁੱਕੇਬਾਜ਼ੀ ਵਿੱਚ ਸੋਨ ਤਗ਼ਮਾ ਜਿੱਤਿਆ - ਤਾਜ਼ਾ ਜਾਣਕਾਰੀ
ਨਿਕਹਤ ਨੇ ਮੁੱਕੇਬਾਜ਼ੀ ਦੇ ਫਾਈਨਲ ਵਿੱਚ ਉੱਤਰੀ ਆਇਰਲੈਂਡ ਦੀ ਕਾਰਲੀ ਨੂੰ 5-0 ਨਾਲ ਹਰਾਇਆ। ਨਿਕਹਤ ਨੇ ਪਹਿਲੀ ਵਾਰ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਕੋਈ ਤਗ਼ਮਾ ਜਿੱਤਿਆ ਹੈ।
boxing world champion Nikhat Zareen
ਬਰਮਿੰਘਮ:ਵਿਸ਼ਵ ਚੈਂਪੀਅਨ ਨਿਕਹਤ ਜ਼ਰੀਨ ਨੇ ਐਤਵਾਰ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਔਰਤਾਂ ਦੇ 50 ਕਿਲੋਗ੍ਰਾਮ ਲਾਈਟ ਫਲਾਈਵੇਟ ਮੁੱਕੇਬਾਜ਼ੀ ਦੇ ਫਾਈਨਲ ਵਿੱਚ ਭਾਰਤ ਲਈ ਸੋਨ ਤਗ਼ਮਾ ਜਿੱਤਿਆ। 26 ਸਾਲਾ ਜ਼ਰੀਨ ਨੇ ਫਾਈਨਲ ਵਿੱਚ ਉੱਤਰੀ ਆਇਰਲੈਂਡ ਦੀ ਕਾਰਲੀ ਮੈਕਨਾਲ ਨੂੰ ਹਰਾਇਆ।