ਬਰਮਿੰਘਮ:ਪੂਜਾ ਗਹਿਲੋਤ ਨੇ ਕੁਸ਼ਤੀ ਵਿੱਚ ਭਾਰਤ ਨੂੰ ਸੱਤਵਾਂ ਤਗ਼ਮਾ ਦਿਵਾਇਆ। ਉਸ ਨੇ ਔਰਤਾਂ ਦੇ ਫ੍ਰੀਸਟਾਈਲ 50 ਕਿਲੋ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪੂਜਾ ਨੇ ਸਕਾਟਲੈਂਡ ਦੀ ਕ੍ਰਿਸਟੇਲ ਲੈਮੋਫਾਕ ਨੂੰ 12-2 ਨਾਲ ਹਰਾਇਆ। ਰਾਸ਼ਟਰਮੰਡਲ ਖੇਡਾਂ ਵਿੱਚ ਪੂਜਾ ਦਾ ਇਹ ਪਹਿਲਾ ਤਮਗਾ ਹੈ। ਉਸਨੇ ਸਾਲ 2019 ਵਿੱਚ ਅੰਡਰ-23 ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ।
ਕੱਲ੍ਹ ਤੋਂ ਕੁਸ਼ਤੀ ਮੁਕਾਬਲੇ ਸ਼ੁਰੂ ਹੋ ਗਏ ਸਨ ਅਤੇ ਪਹਿਲੇ ਦਿਨ ਦੀ ਸਫਲਤਾ ਤੋਂ ਬਾਅਦ ਦੂਜੇ ਦਿਨ ਕੁਸ਼ਤੀ ਵਿੱਚ ਭਾਰਤ ਦੇ ਖਾਤੇ ਵਿੱਚ ਤਗਮੇ ਆ ਰਹੇ ਹਨ। ਮਹਿਲਾਵਾਂ ਦੇ 50 ਕਿਲੋਗ੍ਰਾਮ ਫ੍ਰੀਸਟਾਈਲ ਵਰਗ 'ਚ ਭਾਰਤ ਦੀ ਪੂਜਾ ਗਹਿਲੋਤ ਨੇ ਸਕਾਟਲੈਂਡ ਦੀ ਕ੍ਰਿਸਟੇਲ ਲੇਮੋਫਾਕ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ।