ਚੰਡੀਗੜ੍ਹ: ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ 40 ਲੱਖ ਰੁਪਏ ਦਾ ਨਕਦ ਇਨਾਮ ਦੇਵੇਗੀ। ਹਰਜਿੰਦਰ ਨੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਨਾਟਕੀ ਅੰਦਾਜ਼ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਨਾਈਜੀਰੀਆ ਦੇ ਸੋਨ ਤਗਮੇ ਦੇ ਦਾਅਵੇਦਾਰ ਜੋਏ ਇਜੇ ਤਿੰਨੋਂ ਕਲੀਨ ਐਂਡ ਜਰਕ ਕੋਸ਼ਿਸ਼ਾਂ ਵਿੱਚ ਅਸਫਲ ਰਹੇ, ਜਿਸ ਨਾਲ ਹਰਜਿੰਦਰ ਦਾ ਕਾਂਸੀ ਦਾ ਤਗਮਾ ਪੱਕਾ ਹੋ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਨੇ ਹਰਜਿੰਦਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। ਪੰਜਾਬ ਸਰਕਾਰ ਨੇ ਉਸ ਲਈ 40 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ ਹੈ। ਭਗਵੰਤ ਮਾਨ ਨੇ ਟਵੀਟ ਕੀਤਾ, ''ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ 'ਤੇ ਨਾਭਾ ਨੇੜਲੇ ਪਿੰਡ ਮੇਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੂੰ ਵਧਾਈ। ਹਰਜਿੰਦਰ ਤੂੰ ਪੰਜਾਬ ਦੀਆਂ ਕੁੜੀਆਂ ਲਈ ਪ੍ਰੇਰਨਾ ਸਰੋਤ ਹੈਂ। ਤੁਹਾਡੇ ਮਾਤਾ-ਪਿਤਾ ਅਤੇ ਕੋਚ ਨੂੰ ਵੀ ਵਧਾਈ।