ਨਵੀਂ ਦਿੱਲੀ: ਵਿਸ਼ਵ ਫੁੱਟਬਾਲ ਦੀ ਸਰਵਉੱਚ ਸੰਚਾਲਨ ਸੰਸਥਾ ਇੰਟਰਨੈਸ਼ਨਲ ਫੈੱਡਰੇਸ਼ਨ ਆਫ ਐਸੋਸੀਏਸ਼ਨ ਫੁੱਟਬਾਲ (FIFA) ਨੇ ਭਾਰਤ 'ਚ ਹੋਣ ਵਾਲੇ ਆਲ ਇੰਡੀਆ ਫੁੱਟਬਾਲ ਫੈੱਡਰੇਸ਼ਨ (AIFF), ਅੰਡਰ-17 ਮਹਿਲਾ ਵਿਸ਼ਵ ਕੱਪ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਇਸ ਤੋਂ ਪਹਿਲਾਂ ਇੰਟਰਨੈਸ਼ਨਲ ਫੈੱਡਰੇਸ਼ਨ ਆਫ ਐਸੋਸੀਏਸ਼ਨ ਫੁੱਟਬਾਲ (FIFA) ਨੇ ਬੇਲੋੜੀ ਤੀਜੀ ਧਿਰ ਦੀ ਦਖਲਅੰਦਾਜ਼ੀ ਦਾ ਹਵਾਲਾ ਦਿੰਦੇ ਹੋਏ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ (ਏਆਈਐਫਐਫ) ਨੂੰ ਮੁਅੱਤਲ ਕਰ ਦਿੱਤਾ ਸੀ।
ਇਹ ਵੀ ਪੜੋ:ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ, Lausanne Diamond League 2022 ਦਾ ਜਿੱਤਿਆ ਖਿਤਾਬ
ਪਹਿਲਾਂ ਅਕਤੂਬਰ 'ਚ ਹੋਣ ਵਾਲੇ ਅੰਡਰ-17 ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਦੇ ਅਧਿਕਾਰ ਖੋਹ ਲਏ ਗਏ ਸਨ। ਫੀਫਾ ਦੇ ਇੱਕ ਬਿਆਨ 'ਚ ਕਿਹਾ ਗਿਆ ਹੈ ਕਿ ਮੁਅੱਤਲੀ ਉਦੋਂ ਹੀ ਹਟਾਈ ਜਾਵੇਗੀ ਜਦੋਂ ਇੰਡੀਆ ਫੁੱਟਬਾਲ ਫੈੱਡਰੇਸ਼ਨ (AIFF) ਦੀ ਕਾਰਜਕਾਰੀ ਕਮੇਟੀ ਦੀ ਥਾਂ 'ਤੇ ਪ੍ਰਸ਼ਾਸਕਾਂ ਦੀ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਗਿਆ ਸੀ। ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੇ ਮੰਗਲਵਾਰ ਨੂੰ ਫੀਫਾ ਨੂੰ ਉਸ 'ਤੇ ਲਗਾਈ ਪਾਬੰਦੀ ਹਟਾਉਣ ਦੀ ਬੇਨਤੀ ਕੀਤੀ ਹੈ। ਏਆਈਐਫਐਫ ਨੇ ਇਹ ਕਦਮ ਫੁੱਟਬਾਲ ਦੀ ਗਲੋਬਲ ਗਵਰਨਿੰਗ ਬਾਡੀ ਫੀਫਾ ਦੁਆਰਾ ਮੰਗੀ ਗਈ ਪ੍ਰਸ਼ਾਸਕਾਂ ਦੀ ਸੁਪਰੀਮ ਕੋਰਟ ਦੀ ਕਮੇਟੀ ਨੂੰ ਹਟਾਉਣ ਤੋਂ ਬਾਅਦ ਚੁੱਕਿਆ ਹੈ। ਏਆਈਐਫਐਫ ਦੇ ਕਾਰਜਕਾਰੀ ਜਨਰਲ ਸਕੱਤਰ ਸੁਨੰਦੋ ਧਰ ਨੇ ਫੀਫਾ ਦੀ ਸਕੱਤਰ ਜਨਰਲ ਫਾਤਮਾ ਸਮੌਰਾ ਨੂੰ ਏਆਈਐਫਐਫ ਨੂੰ ਮੁਅੱਤਲ ਕਰਨ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ।