ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਸ਼ਨਿਚਰਵਾਰ ਨੂੰ ਇੱਕ ਸਕੀਮ ਲਾਂਚ ਕਰਨ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਦੇ ਲਈ ਕੁਆਲੀਫ਼ਾਈ ਕਰਨ ਵਾਲੇ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 5 ਲੱਖ ਰੁਪਏ ਦੀ ਰਾਸ਼ੀ ਅਡਵਾਂਸ ਦਿੱਤੀ ਜਾਵੇਗੀ।
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੀ ਬੇਨਤੀ ਉੱਤੇ ਮੁੱਖ ਮੰਤਰੀ ਖੱਟਰ ਨੇ ਇਸ ਯੋਜਨਾ ਨੂੰ ਆਪਣੀ ਮੰਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਕਸਦ 2021 ਓਲੰਪਿਕ ਖੇਡਾਂ ਦੀਆਂ ਤਿਆਰੀਆਂ ਦੇ ਲਈ ਖਿਡਾਰੀਆਂ ਨੂੰ ਲਾਭ ਦੇਣਾ ਹੈ। ਖੱਟਰ ਨੇ ਟਵੀਟਰ ਉੱਤੇ ਕਿਹਾ ਕਿ ਹਰਿਆਣਾ ਸਰਕਾਰ ਨੇ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਵਿੱਚ ਕੁਆਲੀਫ਼ਾਈ ਹੋਣ ਵਾਲੇ ਖਿਡਾਰੀਆਂ ਨੂੰ ਤਿਆਰੀ ਦੇ ਲਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਡਵਾਂਸ ਵਿੱਚ ਦੇਣ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ।