ਨਵੀਂ ਦਿੱਲੀ: ਭਾਰਤ ਦੇ ਸਾਬਕਾ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਦਾ ਮੰਨਣਾ ਹੈ ਕਿ ਭਾਰਤ ਜਲਦ ਹੀ ਓਲੰਪਿਕ ਵਿੱਚ ਇੱਕ ਹੋਰ ਵਿਅਕਤੀਗਤ ਸੋਨ ਤਮਗ਼ਾ ਆਪਣੇ ਨਾਂਅ ਕਰੇਗਾ।
ਬਿੰਦਰਾ ਨੇ ਬੀਜਿੰਗ ਓਲੰਪਿਕ 2008 ਵਿੱਚ ਸੋਨ ਤਮਗ਼ਾ ਜਿੱਤਿਆ ਸੀ ਅਤੇ ਉਹ ਇਸ ਦੇ ਨਾਲ ਓਲੰਪਿਕ ਵਿੱਚ ਭਾਰਤ ਦੇ ਲਈ ਵਿਅਕਤੀਗਤ ਸੋਨ ਤਮਗ਼ਾ ਜਿੱਤਣ ਵਾਲੇ ਪਹਿਲੇ ਖਿਡਾਰੀ ਬਣੇ ਸਨ। ਉਨ੍ਹਾਂ ਕਿਹਾ ਕਿ ਉਹ ਟੋਕਿਓ ਓਲੰਪਿਕ ਵਿੱਚ ਭਾਰਤ ਦੇ ਜ਼ਿਆਦਾ ਤੋਂ ਜ਼ਿਆਦਾ ਤਮਗ਼ੇ ਜਿੱਤਣ ਦੀ ਉਮੀਦ ਕਰ ਰਹੇ ਹਨ।
ਬਿੰਦਰਾ ਨੇ ਇੱਕ ਟੀਵੀ ਸ਼ੋਅ ਦੌਰਾਨ ਕਿਹਾ ਕਿ ਮੈਂ ਨਿਸ਼ਚਿਤ ਤੌਰ ਉੱਤੇ ਉਮੀਦ ਕਰ ਰਿਹਾ ਸੀ ਕਿ ਇਸ ਸਾਲ ਜੁਲਾਈ-ਅਗਸਤ ਵਿੱਚ ਮੈਂ ਵਿਅਕਤੀਗਤ ਸੋਨ ਤਮਗ਼ਾ ਜਿੱਤਣ ਵਾਲਾ ਇਕਲੌਤਾ ਭਾਰਤੀ ਨਹੀਂ ਰਹਾਂਗਾ। ਮੈਨੂੰ ਲੱਗਦਾ ਹੈ ਕਿ ਅਸੀਂ ਜਲਦ ਹੀ ਜ਼ਿਆਦਾ ਸੋਨ ਤਮਗ਼ੇ ਜਿੱਤਾਂਗੇ। ਵੱਖ-ਵੱਖ ਖੇਡਾਂ ਵਿੱਚ ਨੌਜਵਾਨ ਖਿਡਾਰੀ ਵਧੀਆ ਕਰ ਰਹੇ ਹਨ। ਮੈਨੂੰ ਉਮੀਦ ਹੈ ਕਿ ਹੁਣ 2021 ਵਿੱਚ ਹੋਣ ਵਾਲੀਆਂ ਖੇਡਾਂ ਦੇ ਲਈ ਖਿਡਾਰੀ ਟ੍ਰੇਨਿੰਗ ਜਾਰੀ ਰੱਖਣਗੇ ਅਤੇ ਖੇਡਾਂ ਉੱਤੇ ਧਿਆਨ ਦੇਣਗੇ।