ਨਵੀਂ ਦਿੱਲੀ:ਜੈਵਲਿਨ ਥ੍ਰੋਅਰ ਸਟਾਰ ਨੀਰਜ ਚੋਪੜਾ ਨੇ ਫਿਟਨੈੱਸ ਦੀ ਸਮੱਸਿਆ ਕਾਰਨ ਰਾਸ਼ਟਰਮੰਡਲ ਖੇਡਾਂ ਤੋਂ ਨਾਂ ਹਟਾ ਲਿਆ ਹੈ। ਭਾਰਤੀ ਓਲੰਪਿਕ ਸੰਘ (IOA) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਚੋਪੜਾ ਨੇ ਐਤਵਾਰ ਨੂੰ ਯੂਜੀਨ ਵਿੱਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਇੱਕ ਇਤਿਹਾਸਕ ਚਾਂਦੀ ਦਾ ਤਗ਼ਮਾ ਜਿੱਤਿਆ ਸੀ ਪਰ ਮੁਕਾਬਲੇ ਦੌਰਾਨ ਉਸ ਨੂੰ ਹੈਮਸਟ੍ਰਿੰਗ ਵਿੱਚ ਖਿਚਾਅ ਆ ਗਿਆ ਸੀ। ਆਈਓਏ ਦੇ ਜਨਰਲ ਸਕੱਤਰ ਰਾਜੀਵ ਮਹਿਤਾ ਨੇ ਕਿਹਾ ਕਿ ਮੌਜੂਦਾ ਓਲੰਪਿਕ ਚੈਂਪੀਅਨ ਚੋਪੜਾ ਨੂੰ ਇਕ ਮਹੀਨੇ ਦੇ ਆਰਾਮ ਦੀ ਸਲਾਹ ਦਿੱਤੀ ਗਈ ਹੈ।
ਉਨ੍ਹਾਂ ਨੇ ਕਿਹਾ, "ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਅੱਜ ਸਵੇਰੇ ਅਮਰੀਕਾ ਤੋਂ ਮੇਰੇ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਫਿਟਨੈਸ ਚਿੰਤਾਵਾਂ ਕਾਰਨ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਤੋਂ ਅਸਮਰੱਥਾ ਪ੍ਰਗਟਾਈ।"