ਪੰਜਾਬ

punjab

ETV Bharat / sports

ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ, Lausanne Diamond League 2022 ਦਾ ਜਿੱਤਿਆ ਖਿਤਾਬ - ਜੈਵਲਿਨ ਥ੍ਰੋਅਰ ਨੀਰਜ ਚੋਪੜਾ

ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਨੀਰਜ ਚੋਪੜਾ ਡਾਇਮੰਡ ਲੀਗ ਮੀਟ ਦੇ ਲੁਸਾਨੇ (Lausanne Diamond League 2022) ਪੜਾਅ ਦਾ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ।

ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ
ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ

By

Published : Aug 27, 2022, 8:18 AM IST

ਲੁਸਾਨੇ:ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚਦੇ ਹੋਏ ਡਾਇਮੰਡ ਲੀਗ ਮੀਟ (Lausanne Diamond League 2022) ਦੇ ਲੁਸਾਨੇ ਪੜਾਅ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ ਤੇ ਉਹ ਇਹ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਇਸ ਦੇ ਨਾਲ ਉਹ 7 ਅਤੇ 8 ਸਤੰਬਰ ਨੂੰ ਜਿਊਰਿਖ ਵਿੱਚ ਹੋਣ ਵਾਲੀ ਡਾਇਮੰਡ ਲੀਗ ਦੇ ਫਾਈਨਲ ਵਿੱਚ ਵੀ ਪਹੁੰਚ ਗਿਆ ਹੈ। ਇਹ ਉਪਲਬਧੀ ਹਾਸਲ ਕਰਨ ਵਾਲੇ ਉਹ ਪਹਿਲੇ ਭਾਰਤੀ ਹਨ। ਨੀਰਜ ਚੋਪੜਾ ਨੇ ਬੁਡਾਪੇਸਟ ਹੰਗਰੀ ਵਿੱਚ 2023 ਵਿਸ਼ਵ ਚੈਂਪੀਅਨਸ਼ਿਪ ਲਈ ਵੀ ਕੁਆਲੀਫਾਈ ਕੀਤਾ ਹੈ।

ਇਹ ਵੀ ਪੜੋ:ਸਾਤਵਿਕ ਤੇ ਚਿਰਾਗ ਨੇ ਵਿਸ਼ਵ ਚੈਂਪੀਅਨਸ਼ਿਪ ਬੈਡਮਿੰਟਨ ਵਿੱਚ ਭਾਰਤ ਲਈ ਪਹਿਲਾ ਤਮਗਾ ਪੱਕਾ ਕੀਤਾ

ਚੋਪੜਾ ਨੇ ਇਹ ਖਿਤਾਬ ਹਾਸਲ ਕਰਨ ਦੀ ਪਹਿਲੀ ਕੋਸ਼ਿਸ਼ ਵਿੱਚ 89.08 ਮੀਟਰ ਰੀਪੀਟ 89.08 ਮੀਟਰ ਦਾ ਜੈਵਲਿਨ ਸੁੱਟਿਆ। ਇਹ ਉਸ ਦੇ ਕਰੀਅਰ ਦੀ ਤੀਜੀ ਸਰਵੋਤਮ ਕੋਸ਼ਿਸ਼ ਹੈ। ਉਹ ਸੱਟ ਕਾਰਨ ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਨਹੀਂ ਲੈ ਸਕੇ ਸਨ। ਹਰਿਆਣਾ ਦੇ ਪਾਣੀਪਤ ਦੇ ਰਹਿਣ ਵਾਲੇ ਚੋਪੜਾ ਡਾਇਮੰਡ ਲੀਗ ਦਾ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਚੋਪੜਾ ਤੋਂ ਪਹਿਲਾਂ, ਡਿਸਕਸ ਥਰੋਅਰ ਵਿਕਾਸ ਗੌੜਾ ਡਾਇਮੰਡ ਲੀਗ ਦੇ ਸਿਖਰਲੇ ਤਿੰਨਾਂ ਵਿੱਚ ਥਾਂ ਬਣਾਉਣ ਵਾਲਾ ਇਕਲੌਤਾ ਭਾਰਤੀ ਹੈ।

ਇਹ ਵੀ ਪੜੋ:Weather update ਗਰਮੀ ਕਾਰਨ ਲੋਕ ਪਰੇਸ਼ਾਨ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ABOUT THE AUTHOR

...view details