ਪਾਣੀਪਤ/ਹਰਿਆਣਾ : ਨੀਰਜ ਚੋਪੜਾ ਨੇ ਅਮਰੀਕਾ ਦੇ ਯੂਜੀਨ ਵਿੱਚ ਚੱਲ ਰਹੀ 18ਵੀਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥ੍ਰੋਅ ਦੇ ਫਾਈਨਲ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਨੀਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥਰੋਅ ਫਾਈਨਲ ਵਿੱਚ 88.13 ਮੀਟਰ ਦੀ ਸਰਵੋਤਮ ਕੋਸ਼ਿਸ਼ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ। ਅਤੇ ਐਂਡਰਸਨ ਪੀਟਰਸ ਨੇ (90.46 ਮੀਟਰ) ਦੀ ਸਰਵੋਤਮ ਕੋਸ਼ਿਸ਼ ਨਾਲ ਸੋਨ ਤਗਮਾ ਜਿੱਤਿਆ। ਨੀਰਜ ਇਸ ਈਵੈਂਟ ਵਿੱਚ ਤਮਗਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਇਸ ਤੋਂ ਪਹਿਲਾਂ 2003 ਵਿੱਚ ਲੰਬੀ ਛਾਲ ਅੰਜੂ ਬੌਬੀ ਜਾਰਜ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ।
ਨੀਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਜੈਵਲਿਨ ਥ੍ਰੋਅ ਦੇ ਫਾਈਨਲ 'ਚ ਭਾਰਤ ਨੂੰ ਚਾਂਦੀ ਦਾ ਤਗ਼ਮਾ ਜਿੱਤ ਕੇ 19 ਸਾਲਾਂ ਬਾਅਦ ਤਗ਼ਮੇ ਦੇ ਸੋਕੇ ਨੂੰ ਖ਼ਤਮ ਕੀਤਾ। ਨੀਰਜ ਦੇ ਚਾਂਦੀ ਜਿੱਤਦੇ ਹੀ ਪਾਣੀਪਤ 'ਚ ਜਸ਼ਨ ਦਾ ਮਾਹੌਲ ਹੈ। ਨੀਰਜ ਦੀ ਇਸ ਕਾਮਯਾਬੀ 'ਤੇ ਉਸ ਦਾ ਪਰਿਵਾਰ ਅਤੇ ਪਿੰਡ ਵਾਸੀ ਨੱਚ ਕੇ ਜਸ਼ਨ ਮਨਾ ਰਹੇ ਹਨ। ਲੋਕਾਂ ਨੂੰ ਲੱਡੂ ਖੁਆਏ ਜਾ ਰਹੇ ਹਨ। ਪਿੰਡ ਖੰਡਾਰਾ 'ਚ ਸਵੇਰੇ ਜਿਵੇਂ ਹੀ ਮੈਚ ਸ਼ੁਰੂ ਹੋਇਆ, ਤਾਂ ਪਿੰਡ ਦਾ ਹਰ ਆਦਮੀ ਐਲ.ਈ.ਡੀ 'ਤੇ ਮੈਚ ਦੇਖਦਾ ਨਜ਼ਰ ਆਇਆ। ਡਿਪਟੀ ਕਮਿਸ਼ਨਰ ਸੁਸ਼ੀਲ ਸਰਵਣ ਵੀ ਮੌਕੇ ’ਤੇ ਪੁੱਜੇ ਅਤੇ ਸਮਾਗਮ ਵਿੱਚ ਸ਼ਾਮਲ ਹੋਏ। ਜਿਵੇਂ ਹੀ ਨੀਰਜ ਨੇ ਆਖ਼ਰੀ ਜੈਵਲਿਨ ਸੁੱਟਿਆ ਤਾਂ ਇੰਝ ਜਾਪਦਾ ਸੀ ਜਿਵੇਂ ਹਾਜ਼ਰ ਹਰ ਵਿਅਕਤੀ ਭਾਲਾ ਸੁੱਟ ਰਿਹਾ ਹੋਵੇ, ਨੀਰਜ ਨਹੀਂ।
ਕੀ ਕਿਹਾ ਨੀਰਜ ਦੇ ਪਿਤਾ ਨੇ- ਨੀਰਜ ਦੇ ਪਿਤਾ ਸਤੀਸ਼ ਕੁਮਾਰ ਨੇ ਆਪਣੇ ਬੇਟੇ ਦੀ ਇਸ ਉਪਲੱਬਧੀ ਦਾ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੇਸ਼ ਲਈ ਅਜੇ ਸੋਨ ਵੀ ਲਿਆਉਣਾ ਹੈ। ਨੀਰਜ 2003 ਵਿੱਚ ਅੰਜੂ ਬੌਬੀ ਜਾਰਜ ਤੋਂ ਬਾਅਦ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਤਗ਼ਮਾ ਜਿੱਤਣ ਵਾਲਾ ਦੂਜਾ ਖਿਡਾਰੀ ਬਣ ਗਿਆ ਹੈ। ਜਾਰਜ ਨੇ ਲੰਬੀ ਛਾਲ ਵਿੱਚ ਭਾਰਤ ਨੂੰ ਕਾਂਸੀ ਦਾ ਤਗ਼ਮਾ ਦਿਵਾਇਆ।