ਪੰਜਾਬ

punjab

By

Published : Nov 26, 2019, 9:41 PM IST

ETV Bharat / sports

ਪਾਕਿਸਤਾਨ ਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਐਨਓਸੀ ਮਿਲਣ ਦੀ ਸੰਭਾਵਨਾ: ਡਾਇਰੈਕਟਰ ਸਪੋਰਟਸ

ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਵਿੱਚ ਹਿੱਸਾ ਲੈਣ ਵਾਲੀਆਂ ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਗ੍ਰਹਿ ਵਿਭਾਗ ਨੇ ਐਨਓਸੀ ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਖਿਡਾਰੀਆਂ ਦੇ ਰਹਿਣ ਤੋਂ ਲੈ ਕੇ ਮੈਦਾਨ ਤੱਕ ਜਾਣ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।

kabbadi, ਕਬੱਡੀ
ਫ਼ੋਟੋ

ਚੰਡੀਗੜ੍ਹ: ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਵਿੱਚ ਹਿੱਸਾ ਲੈਣ ਵਾਲੀਆਂ ਅੱਠ ਵਿਦੇਸ਼ੀ ਟੀਮਾਂ ਵਿੱਚੋਂ ਛੇ ਨੂੰ ਭਾਰਤ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਗ੍ਰਹਿ ਵਿਭਾਗ ਨੇ ਇਤਰਾਜ਼ਹੀਣਤਾ (ਐਨ.ਓ.ਸੀ.) ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਜਦਕਿ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਨੂੰ ਛੇਤੀ ਹੀ ਐਨ.ਓ.ਸੀ. ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪਾਕਿਸਤਾਨੀ ਖਿਡਾਰੀਆਂ ਨੇ ਭਾਰਤੀ ਟੈਕਸੀ ਡਰਾਈਵਰ ਨਾਲ ਕੀਤਾ ਡਿਨਰ

ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡਾਇਰੈਕਟਰ ਸਪੋਰਟਸ ਸੰਜੇ ਪੋਪਲੀ ਨੇ ਦੱਸਿਆ ਕਿ ਸੂਬੇ ਦਾ ਖੇਡ ਵਿਭਾਗ ਪਾਕਿਸਤਾਨ ਅਤੇ ਕੈਨੇਡਾ ਦੀਆਂ ਟੀਮਾਂ ਲਈ ਐਨ.ਓ.ਸੀ. ਜਾਰੀ ਕਰਵਾਉਣ ਲਈ ਲਗਾਤਾਰ ਭਾਰਤ ਸਰਕਾਰ ਨਾਲ ਸੰਪਰਕ ਵਿੱਚ ਹੈ ਅਤੇ ਇਸ ਦੇ ਛੇਤੀ ਹੀ ਜਾਰੀ ਹੋਣ ਦੀ ਪੂਰੀ ਆਸ ਹੈ। ਉਨ੍ਹਾਂ ਦੱਸਿਆ ਕਿ ਘਰੇਲੂ ਟੀਮ ਭਾਰਤ ਦੇ ਨਾਲ ਨਾਲ ਇਸ ਟੂਰਨਾਮੈਂਟ ਵਿੱਚ ਪਾਕਿਸਤਾਨ, ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਹਿੱਸਾ ਲੈਣਗੀਆਂ।

ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਖਿਡਾਰੀਆਂ ਨੂੰ ਠਹਿਰਾਉਣ ਦਾ ਪੂਰਾ ਇੰਤਜ਼ਾਮ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਪੋਪਲੀ ਨੇ ਕਿਹਾ ਕਿ ਖਿਡਾਰੀਆਂ ਨੂੰ ਹੋਟਲਾਂ ਤੋਂ ਖੇਡ ਮੈਦਾਨਾਂ ਤੱਕ ਪਹੁੰਚਾਉਣ ਲਈ ਸਿਰੱਖਿਆ ਦੇ ਮੱਦੇਨਜ਼ਰ ਪੂਰੀ ਟੌਕਸੀ ਵਰਤੀ ਗਈ ਜਾਵੇਗੀ।

ABOUT THE AUTHOR

...view details