ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ, 2 ਜੂਨ ਨੂੰ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਪੁਰਸ਼ ਜੂਨੀਅਰ ਏਸ਼ੀਆ ਕੱਪ 2023 ਦਾ ਖਿਤਾਬ ਜਿੱਤਣ ਲਈ ਵਧਾਈ ਦਿੱਤੀ ਹੈ। ਇਸ ਟੂਰਨਾਮੈਂਟ ਵਿੱਚ ਜੂਨੀਅਰ ਇੰਡੀਆ ਹਾਕੀ ਟੀਮ ਨੇ ਇੱਕ ਰੋਮਾਂਚਕ ਫਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਭਾਰਤੀ ਹਾਕੀ ਟੀਮ ਨੇ ਚੌਥੀ ਵਾਰ ਇਹ ਖਿਤਾਬ ਜਿੱਤਿਆ ਹੈ। ਭਾਰਤੀ ਖਿਡਾਰੀਆਂ ਨੇ ਇਹ ਟੂਰਨਾਮੈਂਟ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਇਸ ਨੂੰ ਲੈ ਕੇ ਪੀਐਮ ਮੋਦੀ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ ਹੈ।
Mens Junior Asia Cup 2023 : ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਦਿੱਤੀ ਵਧਾਈ, ਜਾਣੋ ਕਿਉਂ ? - India vs Pakistan
PM Modi On Junior Hockey Team : ਪੁਰਸ਼ ਜੂਨੀਅਰ ਏਸ਼ੀਆ ਕੱਪ 2023 ਵਿੱਚ ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਵੀ ਖਿਡਾਰੀਆਂ ਦਾ ਉਤਸ਼ਾਹ ਵਧਾਇਆ ਹੈ।
![Mens Junior Asia Cup 2023 : ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਦਿੱਤੀ ਵਧਾਈ, ਜਾਣੋ ਕਿਉਂ ? Mens Junior Asia Cup 2023](https://etvbharatimages.akamaized.net/etvbharat/prod-images/1200-675-18663455-thumbnail-16x9-sdsf.jpg)
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਪੁਰਸ਼ ਜੂਨੀਅਰ ਏਸ਼ੀਆ ਕੱਪ ਵਿੱਚ ਸ਼ਾਨਦਾਰ ਜਿੱਤ ਲਈ ਦਿਲੋਂ ਵਧਾਈ ਦਿੱਤੀ ਹੈ। ਇਸ ਜਿੱਤ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਲਿਖਿਆ ਹੈ ਕਿ 'ਇਹ ਜਿੱਤ ਸਾਡੇ ਨੌਜਵਾਨਾਂ ਦੀ ਉੱਭਰਦੀ ਪ੍ਰਤਿਭਾ ਅਤੇ ਦ੍ਰਿੜਤਾ ਨੂੰ ਦਰਸਾਉਂਦੀ ਹੈ।
ਉਸ ਨੇ ਭਾਰਤ ਨੂੰ ਬਹੁਤ ਮਾਣ ਦਿਵਾਇਆ ਹੈ। ਇਸ ਟੂਰਨਾਮੈਂਟ ਨੂੰ ਜਿੱਤਣ ਦੇ ਨਾਲ ਹੀ ਭਾਰਤੀ ਟੀਮ ਨੇ ਪੁਰਸ਼ ਜੂਨੀਅਰ ਏਸ਼ੀਆ ਕੱਪ 'ਚ ਸਭ ਤੋਂ ਜ਼ਿਆਦਾ ਖਿਤਾਬ ਜਿੱਤਣ ਦਾ ਨਵਾਂ ਰਿਕਾਰਡ ਬਣਾਇਆ ਹੈ। ਭਾਰਤੀ ਟੀਮ ਨੇ ਇਸ ਤੋਂ ਪਹਿਲਾਂ 2004, 2008 ਅਤੇ 2015 'ਚ ਇਹ ਖਿਤਾਬ ਜਿੱਤਿਆ ਸੀ ਜਦਕਿ ਪਾਕਿਸਤਾਨ ਨੇ 1988, 1992, 1996 'ਚ ਇਹ ਖਿਤਾਬ ਜਿੱਤਿਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ। (ਆਈਏਐਨਐਸ)