ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪਹਿਲੀ ਵਾਰ ਸਿੰਗਾਪੁਰ ਓਪਨ ਦਾ ਖਿਤਾਬ ਜਿੱਤਣ 'ਤੇ ਸ਼ਟਲਰ ਪੀਵੀ ਸਿੰਧੂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਦੇਸ਼ ਲਈ ਮਾਣ ਵਾਲਾ ਪਲ ਹੈ ਅਤੇ ਉਸ ਦੀ ਜਿੱਤ ਆਉਣ ਵਾਲੇ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ। ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਸਿੰਧੂ ਨੇ ਐਤਵਾਰ ਨੂੰ ਸਖਤ ਮੁਕਾਬਲੇ 'ਚ ਚੀਨ ਦੀ ਵਾਂਗ ਜ਼ੀ ਯੀ ਨੂੰ ਹਰਾ ਕੇ ਸਿੰਗਾਪੁਰ ਓਪਨ ਸੁਪਰ 500 ਟੂਰਨਾਮੈਂਟ ਦਾ ਖਿਤਾਬ ਆਪਣੇ ਨਾਂ ਕੀਤਾ।
PM ਮੋਦੀ ਨੇ ਸਿੰਧੂ ਨੂੰ ਸਿੰਗਾਪੁਰ ਓਪਨ ਜਿੱਤਣ 'ਤੇ ਵਧਾਈ ਦਿੱਤੀ - SINDHU ON WINNING THE SINGAPORE OPEN
ਭਾਰਤ ਦੀ ਪੀਵੀ ਸਿੰਧੂ ਨੇ ਚੀਨ ਦੀ ਵਾਂਗ ਜ਼ੀ ਯੀ ਨੂੰ 21-9, 11-21, 21-15 ਨਾਲ ਹਰਾ ਕੇ ਸਿੰਗਾਪੁਰ ਓਪਨ ਬੈਡਮਿੰਟਨ ਟੂਰਨਾਮੈਂਟ ਦਾ ਖ਼ਿਤਾਬ ਜਿੱਤ ਲਿਆ ਹੈ।
ਮੋਦੀ ਨੇ ਟਵੀਟ ਕਰਦਿਆਂ ਕਿਹਾ, ਮੈਂ ਪੀਵੀ ਸਿੰਧੂ ਨੂੰ ਪਹਿਲੀ ਵਾਰ ਸਿੰਗਾਪੁਰ ਓਪਨ ਖਿਤਾਬ ਜਿੱਤਣ ਲਈ ਵਧਾਈ ਦਿੰਦਾ ਹਾਂ। ਉਸ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਿਖਾਈ ਅਤੇ ਸਫਲਤਾ ਹਾਸਲ ਕੀਤੀ। ਇਹ ਦੇਸ਼ ਲਈ ਮਾਣ ਵਾਲਾ ਪਲ ਹੈ ਅਤੇ ਆਉਣ ਵਾਲੇ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਦੇ ਟਵੀਟ ਨੂੰ ਰੀਟਵੀਟ ਕੀਤਾ ਹੈ। ਸਿੰਧੂ ਦੀ ਜਿੱਤ ਦਾ ਵੀਡੀਓ ਸ਼ੇਅਰ ਕਰਦੇ ਹੋਏ ਅਨੁਰਾਗ ਠਾਕੁਰ ਨੇ ਲਿਖਿਆ, ਸਿੰਧੂ ਨੇ ਇਸ ਨੂੰ ਜਿੱਤ ਲਿਆ ਹੈ। ਇਹ ਮਜ਼ੇਦਾਰ ਮੈਚ ਅਤੇ ਇਹ ਉਹ ਪਲ ਹਨ। ਅਨੁਰਾਗ ਠਾਕੁਰ ਨੇ ਇੱਕ ਹੋਰ ਟਵੀਟ ਕਰ ਸਿੰਧੂ ਨੂੰ ਜਿੱਤ ਲਈ ਵਧਾਈ ਦਿੱਤੀ।
ਇਹ ਵੀ ਪੜ੍ਹੋ: ਬੈਡਮਿੰਟਨ:ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਸਿੰਗਾਪੁਰ ਓਪਨ ਦਾ ਜਿੱਤਿਆ ਖਿਤਾਬ