ਨਵੀਂ ਦਿੱਲੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 76ਵੇਂ ਸੁਤੰਤਰਤਾ ਦਿਵਸ (76th Independence Day) ਦੇ ਮੌਕੇ 'ਤੇ ਲਾਲ ਕਿਲ੍ਹੇ ਤੋਂ ਨੌਵੀਂ ਵਾਰ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਲੋਕਾਂ ਨੂੰ ਖੇਡਾਂ ਦਾ ਸਮਰਥਨ ਕਰਨ ਅਤੇ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਅਤੇ ਹਾਲ ਹੀ 'ਚ ਸੰਪੰਨ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦੇ 'ਸ਼ਾਨਦਾਰ' ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਭਾਰਤ ਰਾਸ਼ਟਰਮੰਡਲ ਖੇਡਾਂ 2022 ਵਿੱਚ 22 ਸੋਨ ਤਗਮੇ, 16 ਚਾਂਦੀ ਅਤੇ 23 ਕਾਂਸੀ ਦੇ ਤਗਮਿਆਂ ਸਮੇਤ ਕੁੱਲ 61 ਤਗਮੇ ਜਿੱਤ ਕੇ ਤਗ਼ਮਿਆਂ ਸੂਚੀ ਵਿੱਚ ਚੌਥੇ ਸਥਾਨ 'ਤੇ ਰਿਹਾ।
ਪੀਐਮ ਮੋਦੀ ਨੇ ਕਿਹਾ, "ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਸਾਡਾ ਸ਼ਾਨਦਾਰ ਪ੍ਰਦਰਸ਼ਨ ਭਾਰਤ ਦੀ ਚਮਕਦੀ ਪ੍ਰਤਿਭਾ ਦਾ ਇੱਕ ਉਦਾਹਰਣ ਹੈ। ਸਾਨੂੰ ਅਜਿਹੀਆਂ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਕਰਨ ਦੀ ਲੋੜ ਹੈ।" ਪ੍ਰਧਾਨ ਮੰਤਰੀ ਨੇ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ, "ਜਦੋਂ ਸੁਪਨੇ ਵੱਡੇ ਹੁੰਦੇ ਹਨ, ਤਾਂ ਸਖਤ ਮਿਹਨਤ ਵੀ ਬਰਾਬਰ ਹੁੰਦੀ ਹੈ। ਸਾਨੂੰ ਆਪਣੇ ਆਜ਼ਾਦੀ ਘੁਲਾਟੀਆਂ ਦੇ ਦ੍ਰਿੜ ਇਰਾਦੇ ਤੋਂ ਪ੍ਰੇਰਿਤ ਹੋਣ ਦੀ ਲੋੜ ਹੈ, ਜਿਨ੍ਹਾਂ ਨੇ ਆਜ਼ਾਦ ਭਾਰਤ ਦਾ ਸੁਪਨਾ ਦੇਖਿਆ ਸੀ। ਮੈਂ ਨੌਜਵਾਨਾਂ ਨੂੰ ਅਗਲੇ 25 ਸਾਲ ਸਮਰਪਿਤ ਕਰਨ ਦੀ ਅਪੀਲ ਕਰਦਾ ਹਾਂ। ਰਾਸ਼ਟਰ ਦੇ ਵਿਕਾਸ ਲਈ ਆਪਣਾ ਜੀਵਨ ਲਗਾ ਦਿੱਤਾ। ਅਸੀਂ ਸਮੁੱਚੀ ਮਨੁੱਖਤਾ ਦੇ ਵਿਕਾਸ ਲਈ ਕੰਮ ਕਰਾਂਗੇ। ਇਹ ਭਾਰਤ ਦੀ ਤਾਕਤ ਹੈ।"
ਲਾਲ ਕਿਲ੍ਹੇ 'ਤੇ ਆਪਣੇ ਭਾਸ਼ਣ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਦੇਸ਼ੀ ਤੌਰ 'ਤੇ ਵਿਕਸਤ ਹਾਵਿਤਜ਼ਰ ਤੋਪ, ATAGS ਦੁਆਰਾ 21 ਤੋਪਾਂ ਦੀ ਸਲਾਮੀ ਦੇ ਵਿਚਕਾਰ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਹੈਲੀਕਾਪਟਰ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਘਾਟ ਦਾ ਦੌਰਾ ਕੀਤਾ।