ਦਿੱਲੀ: ਭਾਰਤ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ (Rahul Dravid) ਨੇ ਸ਼ਨੀਵਾਰ ਨੂੰ ਸੀਮਤ ਓਵਰਾਂ ਦੀ ਕ੍ਰਿਕਟ ਵਿੱਚ ਵਿਰਾਟ ਕੋਹਲੀ ਦੀ ਕਪਤਾਨੀ ਨੂੰ ਲੈ ਕੇ ਚੋਣਕਾਰਾਂ ਨਾਲ ਹੋਈ ਕਿਸੇ ਵੀ ਗੱਲਬਾਤ ਦੇ ਵੇਰਵੇ ਦੱਸਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮੀਡੀਆ ਦੇ ਜਾਨਣ ਲਈ ਨਹੀਂ ਹੈ।
ਆਮ ਤੌਰ 'ਤੇ, ਕਿਸੇ ਸੀਰੀਜ਼ ਦੇ ਸ਼ੁਰੂਆਤੀ ਟੈਸਟ ਤੋਂ ਪਹਿਲਾਂ, ਭਾਰਤੀ ਕਪਤਾਨ ਮੀਡੀਆ ਨਾਲ ਗੱਲਬਾਤ ਕਰਦੇ ਹਨ। ਪਰ ਦੱਖਣੀ ਅਫਰੀਕਾ ਦੇ ਖਿਲਾਫ਼ ਬਾਕਸਿੰਗ ਡੇ ਟੈਸਟ ਤੋਂ ਪਹਿਲਾਂ ਦ੍ਰਾਵਿੜ ਪ੍ਰੈੱਸ ਕਾਨਫਰੰਸ 'ਚ ਆਏ। ਕੋਹਲੀ ਨੇ ਟੀ-20 ਦੀ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਅਤੇ ਬਾਅਦ 'ਚ ਵਨਡੇ ਟੀਮ ਦੀ ਕਪਤਾਨੀ ਵੀ ਰੋਹਿਤ ਸ਼ਰਮਾ ਨੂੰ ਸੌਂਪ ਦਿੱਤੀ ਗਈ।
ਰਾਹੁਲ ਦ੍ਰਾਵਿੜ ਨੇ ਕਿਹਾ, ਇਹ ਚੋਣਕਾਰਾਂ ਦਾ ਕੰਮ ਹੈ ਅਤੇ ਮੈਂ ਇਸ ਬਾਰੇ ਕੁਝ ਨਹੀਂ ਕਹਾਂਗਾ ਕਿ ਮੈਂ ਉਨ੍ਹਾਂ ਨਾਲ ਗੱਲ ਕੀਤੀ ਸੀ ਜਾਂ ਨਹੀਂ। ਉਨ੍ਹਾਂ ਕਿਹਾ, ਇਹ ਉਸਦਾ ਸਮਾਂ ਅਤੇ ਸਥਾਨ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਵੈਸੇ ਵੀ ਮੇਰੀ ਜੋ ਵੀ ਗੱਲਬਾਤ ਹੋਈ ਹੈ, ਉਹ ਮੀਡੀਆ ਤੱਕ ਨਹੀਂ ਪਹੁੰਚਣ ਵਾਲੀ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸੇ ਨੂੰ ਨਹੀਂ ਦੱਸਾਂਗਾ ਕਿ ਕੀ ਹੋਇਆ ਹੈ।
ਦਸ ਦਿਨ ਪਹਿਲਾਂ ਜਦੋਂ ਕੋਹਲੀ ਨੇ ਰਵਾਨਗੀ ਤੋਂ ਪਹਿਲਾਂ ਇਸ ਮੁੱਦੇ 'ਤੇ ਗੱਲ ਕੀਤੀ ਸੀ ਤਾਂ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ। ਉਨ੍ਹਾਂ ਜਨਤਕ ਤੌਰ 'ਤੇ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ (BCCI President Sourav Ganguly) ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਕਿ ਉਸਨੂੰ ਟੀ-20 ਟੀਮ ਦੀ ਕਪਤਾਨੀ ਜਾਰੀ ਰੱਖਣ ਲਈ ਕਿਹਾ ਗਿਆ ਸੀ।