ਟੋਕੀਓ:ਸਾਤਵਿਕਸਾਈਰਾਜ ਰੈਂਕੀਰੈੱਡੀ (Satwiksairaj Rankireddy) ਅਤੇ ਚਿਰਾਗ ਸ਼ੈਟੀ (Chirag Shetty) ਦੀ ਭਾਰਤੀ ਪੁਰਸ਼ ਡਬਲਜ਼ ਜੋੜੀ ਨੇ ਸ਼ੁੱਕਰਵਾਰ ਨੂੰ ਇੱਥੇ ਸੈਮੀਫਾਈਨਲ ਵਿੱਚ ਮਲੇਸ਼ੀਆ ਦੇ ਆਰੋਨ ਚਿਆ ਅਤੇ ਸੋਹ ਵੂਈ ਯਿਕ ਦੀ ਛੇਵਾਂ ਦਰਜਾ ਪ੍ਰਾਪਤ ਜੋੜੀ ਤੋਂ ਹਾਰ ਕੇ 2022 ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ (world badminton championship 2022) ਵਿੱਚ ਆਪਣਾ ਪਹਿਲਾ ਕਾਂਸੀ ਦਾ ਤਗ਼ਮਾ ਜਿੱਤ ਕੇ ਆਪਣੀ ਮੁਹਿੰਮ ਦਾ ਅੰਤ ਕਰ ਦਿੱਤਾ।
ਦੁਨੀਆ ਦੀ ਸੱਤਵੇਂ ਨੰਬਰ ਦੀ ਭਾਰਤੀ ਜੋੜੀ ਪਹਿਲੀ ਗੇਮ ਵਿੱਚ ਜਿੱਤ ਦਾ ਫਾਇਦਾ ਨਹੀਂ ਚੁੱਕ ਸਕੀ ਅਤੇ 77 ਮਿੰਟ ਤੱਕ ਚੱਲੇ ਮੈਚ ਵਿੱਚ 22-20, 18-21, 16-21 ਨਾਲ ਹਾਰ ਗਈ। ਸਾਤਵਿਕ ਅਤੇ ਚਿਰਾਗ ਦੀ ਮਲੇਸ਼ੀਆ ਦੀ ਜੋੜੀ ਦੇ ਹੱਥੋਂ ਇਹ ਲਗਾਤਾਰ ਛੇਵੀਂ ਹਾਰ ਹੈ। ਉਹ ਇਸ ਮਹੀਨੇ ਦੇ ਸ਼ੁਰੂ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਮਿਕਸਡ ਟੀਮ ਫਾਈਨਲ ਵਿੱਚ ਵੀ ਇਸ ਜੋੜੀ ਤੋਂ ਹਾਰ ਗਏ ਸਨ। ਇਸ ਹਾਰ ਦੇ ਬਾਵਜੂਦ ਭਾਰਤੀ ਜੋੜੀ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਭਾਰਤ ਦਾ ਤਗ਼ਮਾ ਪੱਕਾ ਕੀਤਾ। ਭਾਰਤ ਨੇ 2011 ਤੋਂ ਬਾਅਦ ਇਸ ਮੁਕਾਬਲੇ ਵਿੱਚ ਹਮੇਸ਼ਾ ਤਗਮੇ ਜਿੱਤੇ ਹਨ।