ਡੋਮਿਨਿਕਾ:ਭਾਰਤੀ ਕ੍ਰਿਕਟ ਟੀਮ ਵੈਸਟਇੰਡੀਜ਼ ਖਿਲਾਫ ਪਹਿਲੇ ਟੈਸਟ ਮੈਚ ਲਈ ਤਿਆਰੀਆਂ ਕਰ ਰਹੀ ਹੈ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਟੈਸਟ 12 ਜੁਲਾਈ ਤੋਂ ਡੋਮਿਨਿਕਾ 'ਚ ਖੇਡਿਆ ਜਾਵੇਗਾ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਅਤੇ ਕ੍ਰੈਗ ਬ੍ਰੈਥਵੇਟ ਦੀ ਕਪਤਾਨੀ ਵਾਲੀ ਵੈਸਟਇੰਡੀਜ਼ ਦੀ ਟੀਮ ਇਕ ਦੂਜੇ ਖਿਲਾਫ ਸਖਤ ਕੋਸ਼ਿਸ਼ ਕਰੇਗੀ। ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਐਲਾਨ ਕਰਦੇ ਹੋਏ ਵੈਸਟਇੰਡੀਜ਼ ਨੇ ਕਈ ਪੁਰਾਣੇ ਖਿਡਾਰੀਆਂ ਨੂੰ ਟੀਮ 'ਚ ਜਗ੍ਹਾ ਦਿੱਤੀ ਹੈ। ਇਸ ਦੇ ਨਾਲ ਹੀ ਡੋਮਿਨਿਕਾ 'ਚ ਮੈਚ ਤੋਂ ਪਹਿਲਾਂ ਟੀਮ ਇੰਡੀਆ ਜ਼ੋਰ ਮਾਰ ਰਹੀ ਹੈ।
ਇਨ੍ਹਾਂ ਦਿੱਗਜ ਗੇਂਦਬਾਜ਼ਾਂ ਤੋਂ ਬਗੈਰ ਮੈਦਾਨ ਵਿੱਚ ਉਤਰੇਗੀ ਟੀਮ ਇੰਡੀਆ :ਭਾਰਤੀ ਕ੍ਰਿਕਟ ਟੀਮ 12 ਜੁਲਾਈ ਤੋਂ ਵੈਸਟਇੰਡੀਜ਼ ਖ਼ਿਲਾਫ਼ ਸ਼ੁਰੂ ਹੋਣ ਵਾਲੇ ਪਹਿਲੇ ਮੈਚ ਵਿੱਚ ਆਪਣੇ ਦੋ ਸਰਵੋਤਮ ਤੇਜ਼ ਗੇਂਦਬਾਜ਼ਾਂ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸ਼ਮੀ ਦੇ ਬਿਨਾਂ ਉਤਰੇਗੀ। ਅਜਿਹੇ 'ਚ ਟੀਮ ਇੰਡੀਆ 'ਚ ਨੌਜਵਾਨ ਤੇਜ਼ ਗੇਂਦਬਾਜ਼ਾਂ ਨੂੰ ਮੌਕਾ ਮਿਲੇਗਾ। ਮੰਨਿਆ ਜਾ ਰਿਹਾ ਹੈ ਕਿ ਵੈਸਟਇੰਡੀਜ਼ ਖਿਲਾਫ ਪਹਿਲੇ ਟੈਸਟ 'ਚ ਟੀਮ ਤਿੰਨ ਤੇਜ਼ ਗੇਂਦਬਾਜ਼ਾਂ ਅਤੇ ਦੋ ਸਪਿਨ ਗੇਂਦਬਾਜ਼ਾਂ ਦੇ ਵਿਕਲਪ ਨਾਲ ਉਤਰੇਗੀ। ਭਾਰਤ ਨੂੰ ਦੋਨਾਂ ਸਪਿਨਰਾਂ ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਦੇ ਨਾਲ ਜਾਣ ਦੀ ਉਮੀਦ ਹੈ, ਜਦਕਿ ਸ਼ਾਰਦੁਲ ਠਾਕੁਰ ਆਪਣੀ ਬੱਲੇਬਾਜ਼ੀ ਪ੍ਰਤਿਭਾ ਅਤੇ ਇੰਗਲੈਂਡ ਵਿੱਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਾਰਨ ਮੁਹੰਮਦ ਸਿਰਾਜ ਨਾਲ ਤੇਜ਼ ਗੇਂਦਬਾਜ਼ੀ ਦੀ ਜ਼ਿੰਮੇਵਾਰੀ ਸੰਭਾਲ ਸਕਦਾ ਹੈ।