ਨਵੀਂ ਦਿੱਲੀ: ਭਾਰਤੀ ਕ੍ਰਿਕਟ ਬੋਰਡ (BCCI) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਵਿਰਾਟ ਕੋਹਲੀ ਦੀ ਭਾਰਤੀ ਕਪਤਾਨ ਵਜੋਂ ਖੇਡ ਦੇ ਤਿੰਨੋਂ ਰੂਪਾਂ ਤੋਂ ਟੀਮ ਨੂੰ ਅੱਗੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ ਹੈ ਪਰ ਉਨ੍ਹਾਂ ਕਿਹਾ ਕਿ ਟੈਸਟ ਕਪਤਾਨੀ ਤੋਂ ਅਸਤੀਫਾ ਦੇਣ ਦਾ ਉਨ੍ਹਾਂ ਦਾ ਫੈਸਲਾ ਇੱਕ ਨਿੱਜੀ ਹੈ।
ਕੋਹਲੀ ਨੇ ਸ਼ਨੀਵਾਰ ਨੂੰ ਭਾਰਤ ਦੇ ਸਭ ਤੋਂ ਸਫਲ ਕਪਤਾਨ ਵਜੋਂ ਆਪਣੇ ਸੱਤ ਸਾਲ ਦੇ ਕਪਤਾਨੀ ਕਰੀਅਰ ਦਾ ਅੰਤ ਕੀਤਾ। ਇਸ ਤੋਂ ਇੱਕ ਦਿਨ ਪਹਿਲਾਂ ਭਾਰਤੀ ਟੀਮ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਲੜੀ ਵਿੱਚ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੋਹਲੀ ਦੀ ਅਗਵਾਈ 'ਚ ਭਾਰਤ ਨੇ 68 ਟੈਸਟ ਮੈਚ ਖੇਡੇ ਜਿੰਨ੍ਹਾਂ 'ਚੋਂ 40 ਜਿੱਤੇ। ਉਨ੍ਹਾਂ ਦੀ ਅਗਵਾਈ 'ਚ ਟੀਮ ਨੇ ਇੰਗਲੈਂਡ ਅਤੇ ਆਸਟ੍ਰੇਲੀਆ 'ਚ ਯਾਦਗਾਰ ਜਿੱਤਾਂ ਦਰਜ ਕੀਤੀਆਂ।