ਨਵੀਂ ਦਿੱਲੀ: ਭਾਰਤੀ ਪਹਿਲਵਾਨ ਸੁਨੀਲ ਕੁਮਾਰ ਨੇ ਮੰਗਲਵਾਰ ਨੂੰ 87 ਕਿਲੋਗ੍ਰਾਮ ਵਰਗ ਦੇ ਫਾਈਨਲ ਵਿੱਚ ਕਿਰਗਿਸਤਾਨ ਦੇ ਅਜਤ ਸਲੀਦੀਨੋਵ ਨੂੰ 5-0 ਨਾਲ ਹਰਾ ਕੇ ਭਾਰਤ ਨੂੰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਦੇ ਗ੍ਰੀਕੋ ਰੋਮਨ ਵਰਗ ਵਿੱਚ 27 ਸਾਲਾਂ ਵਿੱਚ ਪਹਿਲੀ ਵਾਰ ਸੋਨ ਤਗਮਾ ਜਿਤਾਇਆ।
ਹੋਰ ਪੜ੍ਹੋ: ਸਚਿਨ ਦੇ ਨਾਂਅ ਜੁੜੀ ਇੱਕ ਹੋਰ ਪ੍ਰਾਪਤੀ, ਜਿੱਤਿਆ ਲਾਰੈਸ ਸਪੋਰਟਿੰਗ ਮੁਮੈਂਟ ਖਿਤਾਬ
ਸੈਮੀਫਾਈਨਲ 'ਚ ਜਿੱਤ ਹਾਸਲ ਕਰਨ ਵਾਲੇ ਸੁਨੀਲ ਨੇ ਕੇਡੀ ਜਾਧਵ ਇੰਡੋਰ ਸਟੇਡੀਅਮ 'ਚ 87 ਕਿੱਲੋ ਭਾਰ ਵਰਗ ਦੇ ਫਾਈਨਲ 'ਚ ਆਸਾਨੀ ਨਾਲ ਆਪਣੇ ਵਿਰੋਧੀ ਨੂੰ ਹਰਾਇਆ।
ਹੋਰ ਪੜ੍ਹੋ: ਵਿਰਾਟ ਕੋਹਲੀ ਵਾਂਗ ਨਾਂਅ ਚਮਕਾਉਣਾ ਚਾਹੁੰਦੀ ਹੈ ਮਾਨਸਾ ਦੀ ਰਹਿਣ ਵਾਲੀ ਸ਼ਬਨਮ ਗਾਂਧੀ
ਖ਼ਿਤਾਬ ਜਿੱਤਣ ਤੋਂ ਬਾਅਦ ਸੁਨੀਲ ਨੇ ਕਿਹਾ, “ਅੱਜ ਮੈਂ ਭਾਰਤ ਲਈ ਪਹਿਲਾ ਸੋਨ ਤਗਮਾ ਜਿੱਤ ਕੇ ਬਹੁਤ ਖੁਸ਼ ਹਾਂ। ਮੈਂ ਆਪਣੀ ਤਕਨੀਕ 'ਤੇ ਬਹੁਤ ਸਖ਼ਤ ਮਿਹਨਤ ਕੀਤੀ ਹੈ ਤੇ ਆਪਣੇ ਪਿਛਲੇ ਸਾਲ ਦੇ ਪ੍ਰਦਰਸ਼ਨ ਨਾਲੋਂ ਬਿਹਤਰ ਪ੍ਰਦਰਸ਼ਨ ਕਰਕੇ ਬਿਹਤਰ ਮਹਿਸੂਸ ਕੀਤਾ ਹੈ।"