ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੁਨੀਆਂ ਭਰ ਵਿੱਚ ਫੈਲ ਗਈ ਹੈ। ਉੱਥੇ ਹੀ ਕਈ ਮਸ਼ਹੂਰ ਹਸਤੀਆਂ ਵੀ ਇਸ ਦਾ ਸ਼ਿਕਾਰ ਹੋ ਗਈਆਂ ਹਨ। ਟੈਨਿਸ ਖਿਡਾਰੀ ਨੋਵਾਕ ਜੋਕੋਵਿਕ ਦਾ ਵੀ ਕੋਰੋਨਾ ਟੈਸਟ ਪੌਜ਼ੀਟਿਵ ਪਾਇਆ ਗਿਆ ਹੈ।
ਟੈਨਿਸ ਖਿਡਾਰੀ ਨੋਵਾਕ ਜੋਕੋਵਿਕ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ - corona virus
ਮਸ਼ਹੂਰ ਟੈਨਿਸ ਖਿਡਾਰੀ ਨੋਵਾਕ ਜੋਕੋਵਿਕ ਅਤੇ ਉਨ੍ਹਾਂ ਦੀ ਗਰਭਵਤੀ ਪਤਨੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ।
ਟੈਨਿਸ ਖਿਡਾਰੀ ਨੇ ਪਿਛਲੇ ਦਿਨੀਂ ਸਰਬੀਆ ਤੇ ਕ੍ਰੋਏਸ਼ੀਆ ਵਿੱਚ ਕਰਵਾਈ ਪ੍ਰਦਰਸ਼ਨੀ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਸੀ ਜਿੱਥੇ ਕਈ ਖਿਡਾਰੀਆਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਸੀ। ਉਸ ਤੋਂ ਬਾਅਦ ਨੋਵਾਕ ਨੇ ਆਪਣੀ ਜਾਂਚ ਕਰਵਾਈ ਸੀ। ਫਾਈਨਲ ਦੇ ਰੱਦ ਹੋਣ ਤੋਂ ਬਾਅਦ ਉਹ ਕ੍ਰੋਏਸ਼ੀਆ ਤੋਂ ਚਲੇ ਗਏ ਸਨ ਤੇ ਬੇਲਗ੍ਰੇਡ ਵਿੱਚ ਉਨ੍ਹਾਂ ਦੀ ਜਾਂਚ ਹੋਈ। ਜਾਂਚ ਵਿੱਚ ਜੋਕੋਵਿਕ ਦੀ ਪਤਨੀ ਵੀ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ। ਇਸ ਤੋਂ ਪਹਿਲਾਂ ਪ੍ਰਦਸ਼ਨੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੇ ਵਿਕਟਰ ਟ੍ਰਾਇਕੀ ਨੇ ਮੰਗਲਵਾਰ ਨੂੰ ਕਿਹਾ ਕਿ ਨੋਵਾਕ ਅਤੇ ਉਨ੍ਹਾਂ ਦੀ ਗਰਭਵਤੀ ਪਤਨੀ ਦੋਵੇਂ ਕੋਰੋਨਾ ਵਾਇਰਸ ਨਾਲ ਪੀੜਤ ਹਨ।