ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਕਾਰਨ ਕਈ ਖੇਤਰਾਂ 'ਚ ਲੌਕਡਾਊਨ ਕੀਤਾ ਗਿਆ ਹੈ, ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਲੌਕਡਾਊਨ ਕਾਰਨ ਬੀਤੇ 3 ਮਹੀਨੇ ਤੋਂ ਖੇਡਾਂ ਵੀ ਠੱਪ ਹੋ ਗਈਆਂ ਹਨ। ਹੁਣ ਹਾਲਾਤ ਅਜਿਹੇ ਹਨ ਕਿ ਖਿਡਾਰੀ ਆਪਣੇ ਘਰ ਰਹਿਣ ਲਈ ਮਜਬੂਰ ਹਨ। ਅਜਿਹੀ ਸਥਿਤੀ ਵਿੱਚ ਖਿਡਾਰੀ ਸੋਸ਼ਲ ਮੀਡੀਆ 'ਤੇ ਬੇਹਦ ਐਕਟਿਵ ਰਹਿ ਰਹੇ ਹਨ। ਹਾਲ ਹੀ 'ਚ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ੋਏਬ ਮਲਿਕ ਅਤੇ ਉਨ੍ਹਾਂ ਦੀ ਪਤਨੀ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।
ਦੋਹਾਂ ਖਿਡਾਰੀਆਂ ਦੀ ਲਾਈਵ ਚੈਟ ਨੂੰ ਪ੍ਰਸ਼ੰਸਕਾਂ ਨੇ ਬਹੁਤ ਪਿਆਰ ਦਿੱਤਾ। ਦੋਹਾਂ ਨੇ ਇਸ ਦੌਰਾਨ ਬਹੁਤ ਸਾਰੀਆਂ ਗੱਲਾਂ ਕੀਤੀਆ। ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਕਈ ਮਜ਼ਾਕੀਆ ਕਹਾਣੀਆਂ ਵੀ ਸਾਂਝੀਆਂ ਕੀਤੀਆਂ। ਪਰ ਦੋਹਾਂ ਵਿਚਾਲੇ ਇੱਕ ਅਜਿਹੀ ਗੱਲ ਵੀ ਹੋਈ ਜੋ ਕਿ ਕਾਫ਼ੀ ਵਾਇਰਲ ਹੋ ਰਹੀ ਹੈ, ਉਹ ਹੈ ਸ਼ੋਏਬ ਮਲਿਕ ਨੇ ਸਾਨੀਆ ਨੂੰ ਕਿਹਾ ਕਿ ਉਹ ਪੰਜਾਬੀ ਵਿੱਚ 'ਆਈ ਲਵ ਯੂ' ਬੋਲੇ।