ਚੰਡੀਗੜ੍ਹ: ਟੋਕੀਓ ਓਲੰਪਿਕ ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇਤਿਹਾਸ ਸਿਰਜਦਿਆ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੇ ਦਾ ਤਗਮਾ ਆਪਣੇ ਨਾਂ ਕੀਤਾ। ਤਕਰੀਬਨ 41 ਸਾਲ ਬਾਅਦ ਭਾਰਤ ਨੂੰ ਹਾਕੀ ਚ ਕਾਂਸੇ ਦਾ ਤਗਮਾ ਆਪਣੇ ਨਾਂ ਕੀਤਾ ਹੈ। ਭਾਰਤੀ ਟੀਮ ਦੀ ਇਸ ਜਿੱਤ ਤੋਂ ਬਾਅਦ ਭਾਰਤ ਚ ਖੁਸ਼ੀ ਦਾ ਮਾਹੌਲ ਹੈ।
ਭਾਰਤੀ ਟੀਮ ਦੀ ਇਸ ਜਿੱਤ ’ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਡੀ ਪੁਰਸ਼ ਹਾਕੀ ਟੀਮ ਨੂੰ 41 ਸਾਲ ਬਾਅਦ ਹਾਕੀ ਚ ਓਲੰਪਿਕ ਪਦਕ ਜਿੱਤਣ ਦੇ ਲਈ ਵਧਾਈ। ਟੀਮ ਨੇ ਜਿੱਤਣ ਦੇ ਲਈ ਅਸਾਧਾਰਣ ਕੌਸ਼ਲ, ਲਚੀਲਾਪਨ ਦਿਖਾਇਆ। ਇਹ ਇਤਿਹਾਸਿਕ ਜਿੱਤ ਹਾਕੀ ਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਨੌਜਵਾਨਾਂ ਨੂੰ ਖੇਡ ਚ ਅੱਗੇ ਵਧਣ ਦੇ ਲਈ ਪ੍ਰੇਰਿਤ ਕਰੇਗੀ।
ਦੱਸ ਦਈਏ ਕਿ ਭਾਰਤੀ ਪੁਰਸ਼ ਹਾਕੀ ਟੀਮ ਦੀ ਇਸ ਜਿੱਤ ਤੋਂ ਬਾਅਦ ਪੀਐੱਮ ਨਰਿੰਦਰ ਮੋਦੀ ਨੇ ਪੂਰੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਹ ਦਿਨ ਹਰ ਭਾਰਤੀ ਦੀ ਯਾਦ ਵਿੱਚ ਲਿਖਿਆ ਜਾਵੇਗਾ।
ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਇਸ ਜਿੱਤ ’ਤੇ ਕਿਹਾ ਕਿ ਪੁਰਸ਼ ਹਾਕੀ ਟੀਮ ਦੇ ਰੂਪ ’ਚ ਦੇਸ਼ ਦੇ ਲਈ ਮਾਣ ਅਤੇ ਇਤਿਹਾਸ ਪਲ। ਓਲੰਪਿਕ ’ਚ ਜਰਮਨੀ ਨੂੰ ਇੱਕ ਸ਼ਾਨਦਾਰ ਮੈਚ ਚ ਹਰਾ ਕੇ ਕਾਂਸੇ ਦਾ ਤਗਮਾ ਜਿੱਤਿਆ। ਵਧਾਈ ਹੋਵੇ।
ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ 41 ਸਾਲ ਬਾਅਦ ਇੱਕ ਤਗਮੇ ਨੇ ਰਾਸ਼ਟਰੀ ਖੇਡ ਦੇ ਪ੍ਰਤੀ ਜੁਨੂਨ ਨੂੰ ਮੁੜ ਤੋਂ ਜਗਾ ਦਿੱਤਾ ਹੈ।
ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਨੇ ਕਿਹਾ ਕਿ ਸਾਡੀ ਭਾਰਤੀ ਪੁਰਸ਼ ਹਾਕੀ ਟੀਮ ਨੂੰ ਯਾਦਗਾਰ ਜਿੱਤ ਦੇ ਲਈ ਵਧਾਈ।
ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦੇ ਹੋਏ ਕਿਹਾ ਕਿ ਵਧਾਈ ਹੋਵੇ ਭਾਰਤੀ ਟੀਮ। ਹਰ ਇੱਕ ਭਾਰਤੀ ਦੇ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਾਡੀ ਪੁਰਸ਼ ਹਾਕੀ ਟੀਮ ਨੇ #Tokyo2020 ਚ ਕਾਂਸੇ ਦਾ ਤਗਮਾ ਜਿੱਤਿਆ। ਤੁਸੀਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।