ਹੈਦਰਾਬਾਦ: ਟੋਕੀਓ ਓਲੰਪਿਕ (Tokyo Olympics) 2020 ਦੀ ਸਫਲਤਾ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਆਉਣ ਵਾਲੇ ਓਲੰਪਿਕਸ 'ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਕ੍ਰਿਕਟ ਪ੍ਰਸ਼ੰਸਕਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕੌਮਾਂਤਰੀ ਕ੍ਰਿਕਟ ਪ੍ਰੀਸ਼ਦ (ICC) ਕ੍ਰਿਕਟ ਨੂੰ ਸਾਲ 2028 ਵਿੱਚ ਹੋਣ ਵਾਲੇ ਲਾਸ ਏਂਜਲਿਸ ਓਲੰਪਿਕਸ ਵਿੱਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ICC ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇੱਕ Working Group ਦਾ ਗਠਨ ਕੀਤਾ ਗਿਆ ਹੈ। ਓਲੰਪਿਕ ਖੇਡਾਂ ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਲਈ ਸਮੂਹ ਜ਼ਿੰਮੇਵਾਰ ਹੋਵੇਗਾ। ਅਜਿਹੀ ਸਥਿਤੀ ਵਿੱਚ ਕ੍ਰਿਕਟ ਨੂੰ ਓਲੰਪਿਕ 2028, 2032 ਅਤੇ ਆਉਣ ਵਾਲੇ ਹੋਰ ਓਲੰਪਿਕਸ ਵਿੱਚ ਸ਼ਾਮਲ ਕਰਨ ਦੇ ਯਤਨ ਕੀਤੇ ਜਾਣਗੇ।
ਮਹੱਤਵਪੂਰਨ ਗੱਲ ਇਹ ਹੈ ਕਿ ਲੰਬੇ ਸਮੇਂ ਤੋਂ ਕ੍ਰਿਕਟ ਨੂੰ ਓਲੰਪਿਕ ਵਿੱਚ ਸ਼ਾਮਲ ਕਰਨ ਦੀ ਮੰਗ ਉੱਠ ਰਹੀ ਹੈ। BCCI ਨੇ ਭਾਰਤ ਦੀ ਤਰਫੋਂ ਇਹ ਵੀ ਕਿਹਾ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਭਾਰਤ ਨਿਸ਼ਚਤ ਰੂਪ ਤੋਂ ਇਸ ਵਿੱਚ ਹਿੱਸਾ ਲਵੇਗਾ। ਹੁਣ ਜਦੋਂ ਟੋਕੀਓ ਓਲੰਪਿਕ 2020 ਖ਼ਤਮ ਹੋਣ ਤੋਂ ਬਾਅਦ ਪੈਰਿਸ ਓਲੰਪਿਕਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਤਾਂ ਭਵਿੱਖ ਵੱਲ ਟਿਕੀਆਂ ਹੋਈਆਂ ਹਨ।
ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਦੇ ਅਨੁਸਾਰ ਅਮਰੀਕਾ ਵਿੱਚ ਲਗਭਗ 30 ਮਿਲੀਅਨ ਕ੍ਰਿਕਟ ਪ੍ਰੇਮੀ ਹਨ। ਅਜਿਹੀ ਸਥਿਤੀ ਵਿੱਚ ਅਸੀਂ ਕ੍ਰਿਕਟ ਨੂੰ ਸਾਲ 2028 ਵਿੱਚ ਹੋਣ ਵਾਲੀਆਂ ਓਲੰਪਿਕਸ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰਾਂਗੇ। ਜੇ ਕ੍ਰਿਕਟ ਨੂੰ ਓਲੰਪਿਕ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਤਾਂ ਇਹ ਬਹੁਤ ਲਾਭਦਾਇਕ ਸਾਬਤ ਹੋਵੇਗਾ।
ਇਹ ਵੀ ਪੜ੍ਹੋ:Tokyo Olympics Medals :ਇੱਕ ਨਜ਼ਰ....ਟੋਕੀਓ ਓਲੰਪਿਕ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀ