ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ 'ਚ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ। ਜਿਸ 'ਚ ਕਮੇਟੀ ਅਤੇ ਗੁਰੂ ਘਰਾਂ ਨਾਲ ਜੁੜੇ ਵੱਖੋਂ ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਬੈਠਕ ਦੌਰਾਨ ਧਰਨੇ ’ਤੇ ਬੈਠੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ 100 ਸਾਲਾਂ ਸਥਾਪਨਾ ਦਿਵਸ ਮੌਕੇ ਹੋਣਗੇ ਵਿਸ਼ੇਸ਼ ਸਮਾਗਮ-ਭਾਈ ਲੌਂਗੋਵਾਲ - ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ। ਬੈਠਕ ਚ ਇਸ ਸਾਲ ਅਤੇ ਆਗਾਮੀ ਸਾਲ 'ਚ ਹੋਣ ਵਾਲੇ ਵੱਡੇ ਧਾਰਮਿਕ ਸਮਾਗਮਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਬੈਠਕ ਦੌਰਾਨ ਧਰਨੇ ’ਤੇ ਬੈਠੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜੋ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ। ਪੰਥ ਵਿਰੋਧੀ ਸ਼ਕਤੀਆਂ ਦੀ ਸ਼ਹਿ ’ਤੇ ਕੁਝ ਲੋਕ ਇਸ ਮਹਾਨ ਸਿੱਖ ਸੰਸਥਾ ਨੂੰ ਢਾਹ ਲਗਾਉਣ ਦੇ ਯਤਨ ਵਿਚ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਦੀ ਸ਼ਹਿ ’ਤੇ ਕੁਝ ਲੋਕ ਇਸ ਮਹਾਨ ਸਿੱਖ ਸੰਸਥਾ ਨੂੰ ਢਾਹ ਲਗਾਉਣ ਦੇ ਯਤਨ 'ਚ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਬੈਠਕ 'ਚ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਮਨਾਉਣ 'ਤੇ ਵੀ ਚਰਚਾ ਹੋਈ। ਦੱਸਣਯੋਗ ਹੈ ਕਿ 15 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਨੂੰ 100 ਸਾਲ ਪੂਰੇ ਹੋਣਗੇ। ਜਿਸ ਦੇ ਮੱਦੇਨਜ਼ਰ ਗੁਰਦੂਆਰਿਆਂ ਅਤੇ ਐਸਜੀਪੀਸੀ ਦੇ ਸਕੂਲਾਂ 'ਚ ਪ੍ਰੋਗਰਾਮ ਵੀ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਦੇ ਨਾਲ ਇਸ ਸਾਲ ਅਤੇ ਆਗਾਮੀ ਸਾਲ 'ਚ ਹੋਣ ਵਾਲੇ ਵੱਡੇ ਧਾਰਮਿਕ ਸਮਾਗਮਾਂ ਸਬੰਧੀ ਵੀ ਬੈਠਕ 'ਚ ਵਿਚਾਰ ਚਰਚਾ ਕੀਤੀ ਗਈ।