ਪੰਜਾਬ

punjab

ETV Bharat / state

ਕਰੋੜਾਂ ਦੀ ਲਾਗਤ ਨਾਲ ਤਿਆਰ ਸਬ ਡਿਵੀਜ਼ਨ ਕੰਪਲੈਕਸ ਧਾਰ ਰਿਹਾ ਖੰਡਰ ਦਾ ਰੂਪ - ਅਮਰਪਾਲ ਸਿੰਘ ਬੋਨੀ ਅਜਨਾਲਾ

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਮੌਕੇ ਇੱਕੋ ਛੱਤ ਹੇਠ ਲੋਕਾਂ ਨੂੰ ਸਾਰੀਆਂ ਸਹੂਲਤਾਂ ਦੇਣ ਦੇ ਉਦੇਸ਼ ਨਾਲ 8 ਅਪ੍ਰੈਲ 2016 ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਅਜਨਾਲਾ ਵਿਖੇ ਸਬ ਡਿਵੀਜ਼ਨ ਕੰਪਲੈਕਸ ਦੀ ਇਮਾਰਤ ਬਣਾਉਣ ਲਈ ਉਦਘਾਟਨ ਕੀਤਾ ਗਿਆ ਸੀ। ਇਸ ਕੰਪਲੈਕਸ 'ਚ ਇੱਕ ਛੱਤ ਹੇਠਾਂ ਲੋਕਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਵਾਓਣ ਦੇ ਚੱਲਦਿਆਂ ਸਬ ਡਿਵੀਜ਼ਨ ਕੰਪਲੈਕਸ ਬਣਾਇਆ ਗਿਆ ਸੀ। ਕਾਂਗਰਸ ਸਰਕਾਰ ਵਲੋਂ ਇਸ ਤਹਿਸੀਲ ਕੰਪਲੈਕਸ ਦੀ ਇਮਾਰਤ ਨੂੰ ਸ਼ੁਰੂ ਨਹੀਂ ਕੀਤਾ ਗਿਆ।

ਤਸਵੀਰ
ਤਸਵੀਰ

By

Published : Apr 3, 2021, 1:09 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਮੌਕੇ ਇੱਕੋ ਛੱਤ ਹੇਠ ਲੋਕਾਂ ਨੂੰ ਸਾਰੀਆਂ ਸਹੂਲਤਾਂ ਦੇਣ ਦੇ ਉਦੇਸ਼ ਨਾਲ 8 ਅਪ੍ਰੈਲ 2016 ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਅਜਨਾਲਾ ਵਿਖੇ ਸਬ ਡਿਵੀਜ਼ਨ ਕੰਪਲੈਕਸ ਦੀ ਇਮਾਰਤ ਬਣਾਉਣ ਲਈ ਉਦਘਾਟਨ ਕੀਤਾ ਗਿਆ ਸੀ। ਇਸ ਕੰਪਲੈਕਸ 'ਚ ਇੱਕ ਛੱਤ ਹੇਠਾਂ ਲੋਕਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਵਾਓਣ ਦੇ ਚੱਲਦਿਆਂ ਸਬ ਡਿਵੀਜ਼ਨ ਕੰਪਲੈਕਸ ਬਣਾਇਆ ਗਿਆ ਸੀ। ਕਾਂਗਰਸ ਸਰਕਾਰ ਵਲੋਂ ਇਸ ਤਹਿਸੀਲ ਕੰਪਲੈਕਸ ਦੀ ਇਮਾਰਤ ਨੂੰ ਸ਼ੁਰੂ ਨਹੀਂ ਕੀਤਾ ਗਿਆ। ਇਸ ਨਾਲ ਕੰਪਲੈਕਸ ਖੰਡਰ ਦਾ ਰੂਪ ਧਾਰ ਰਿਹਾ ਹੈ। ਕਰੋੜਾਂ ਰੁਪਏ ਲਗਾਕੇ ਤਿਆਰ ਕੀਤੀਆਂ ਇਹ ਸੁੰਦਰ ਇਮਾਰਤਾਂ ਖੰਡਰ ਬਣਦੀਆਂ ਜਾ ਰਹੀਆਂ ਹਨ। ਇਮਾਰਤ ਦੇ ਕਮਰਿਆਂ ਨੂੰ ਤਾਲੇ ਲੱਗੇ ਹੋਏ ਹਨ ਅਤੇ ਕਮਰੇ ਧੂੜ ਮਿੱਟੀ ਨਾਲ ਭਰੇ ਹੋਏ ਹਨ।

ਕਰੋੜਾਂ ਦੀ ਲਾਗਤ ਨਾਲ ਤਿਆਰ ਸਬ ਡਿਵੀਜ਼ਨ ਕੰਪਲੈਕਸ ਧਾਰ ਰਿਹਾ ਖੰਡਰ ਦਾ ਰੂਪ

ਇਸ ਸਬੰਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਦਾ ਕਹਿਣਾ ਕਿ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦੀ ਬੇਕਦਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਤਹਿਸੀਲ ਕੰਪਲੈਕਸ ਜਾਣ ਲਈ ਉਨ੍ਹਾਂ ਨੂੰ 2 ਕਿਲੋਮੀਟਰ ਜਾਣਾ ਪੈਂਦਾ ਹੈ, ਇਸ ਲਈ ਨਵੀਂ ਬਣੀ ਇਮਾਰਤ 'ਚ ਜਲਦੀ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ।

ਉਧਰ ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਕੋਲੋਂ ਟੈਕਸ ਲੈਕੇ ਬਣੀ ਇਹ ਇਮਾਰਤ ਖੰਡਰ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਨੂੰ ਚਾਲੂ ਨਹੀਂ ਕਰ ਸਕਦੀ ਤਾਂ ਬੇਸ਼ੱਕ ਉਨ੍ਹਾਂ ਨੂੰ ਇਹ ਇਮਾਰਤ ਦੇ ਦੇਵੇ ਤਾਂ ਜੋ ਉਹ ਆਪਣਾ ਕੰਮ ਚਲਾ ਸਕਣ।

ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਕਹਿਣਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਲ 2016 'ਚ ਸਬ ਡਿਵੀਜ਼ਨ ਦਾ ਉਦਘਾਟਨ ਕੀਤਾ ਸੀ। ਉਨ੍ਹਾਂ ਕਿਹਾ ਕਿ ਦੋ ਸਾਲਾਂ ਦੇ ਵਿਚਕਾਰ ਇਮਾਰਤ ਬਣ ਕੇ ਤਿਆਰ ਵੀ ਹੋ ਗਈ , ਪਰ ਮੌਜੂਦਾ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਇਮਾਰਤ ਖੰਡਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਲੋਕਾਂ ਨੂੰ ਸਹੂਲਤਾਂ ਦੇਣ ਵੱਲ ਕੋਈ ਧਿਆਨ ਨਹੀਂ ਹੈ।

ਇਹ ਵੀ ਪੜ੍ਹੋ:DSGMC ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ, ਚੋਣ ਚਿੰਨ ਬਾਲਟੀ ਜਪਤ

ABOUT THE AUTHOR

...view details