ਅੰਮ੍ਰਿਤਸਰ:ਪੰਜਾਬ ਭਰ ਦੀਆਂ ਮੰਡੀਆਂ ਵਿਚ ਫਸਲ ਦੀ ਖਰੀਦ ਜਾਰੀ ਹੈ। ਇਸ ਦੌਰਾਨ ਬਾਬਾ ਬਕਾਲਾ ਸਾਹਿਬ ਦੀ ਦਾਣਾ ਮੰਡੀ ਰਈਆ ਵਿਖੇ ਐੱਸ ਡੀ ਐਮ ਨੇ ਦੌਰਾ ਕਰਕੇ ਜਾਇਜ਼ਾ ਲਿਆ ਗਿਆ ਹੈ।ਐੱਸ ਡੀ ਐਮ ਮੈਡਮ ਡਾ. ਸੁਮਿਤ ਮੁੱਧ ਨੇ ਕਿਹਾ ਕਿ ਉਹ ਮੰਡੀ ਦਾ ਦੌਰਾ ਕਰਨ ਲਈ ਆਏ ਹਨ ਅਤੇ ਕਿਸਾਨਾਂ ਆੜਤੀਆ ਨਾਲ ਗੱਲਬਾਤ ਕਰਕੇ ਫਸਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਜੇਕਰ ਕੋਈ ਦਿੱਕਤ ਪੇਸ਼ ਆ ਰਹੀ ਹੈ ਤਾਂ ਉਸ ਬਾਰੇ ਜਾਣੂ ਹੋਏ ਹਨ। ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਮੰਡੀ ਦੇ ਕੰਮ ਪ੍ਰਤੀ ਤਸੱਲੀ ਪ੍ਰਗਟਾਈ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਸ਼ਨਿਕ ਅਮਲੇ ਤੋਂ ਇਲਾਵਾ ਰਈਆ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਭੰਡਾਰੀ ਅਤੇ ਹੋਰ ਹਾਜ਼ਰ ਸਨ।
ਬਾਬਾ ਬਕਾਲਾ ਸਾਹਿਬ ਦੇ SDM ਨੇ ਦਾਣਾ ਮੰਡੀ ਦਾ ਕੀਤਾ ਦੌਰਾ
ਬਾਬਾ ਬਕਾਲਾ ਸਾਹਿਬ ਦੇ ਐੱਸਡੀਐਮ ਨੇ ਰਈਆ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦਾ ਵਾਅਦਾ ਕੀਤਾ ਹੈ।
ਬਾਬਾ ਬਕਾਲਾ ਸਾਹਿਬ ਦੇ SDM ਨੇ ਦਾਣਾ ਮੰਡੀ ਦਾ ਕੀਤਾ ਦੌਰਾ
ਇਸ ਮੌਕੇ ਐੱਸ ਡੀ ਐਮ ਡਾ. ਸੁਮਿਤ ਮੁੱਧ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ ਅਤੇ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦਾ ਵਾਅਦਾ ਕੀਤਾ।ਇਸ ਮੌਕੇ ਐੱਸਡੀਐਮ ਨੇ ਕਿਹਾ ਹੈ ਕਿ ਮੰਡੀਆਂ ਵਿਚੋਂ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਸਮੇਂ ਉੱਤੇ ਰਾਸ਼ੀ ਦਾ ਭੁਗਤਾਨ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ:ਗੁਰਮੀਤ ਰਾਮ ਰਹੀਮ ਦੀ ਸਿਹਤ ਖ਼ਰਾਬ, ਰੋਹਤਕ PGI ਭਰਤੀ-ਸੂਤਰ