ਅੰਮ੍ਰਿਤਸਰ:ਜ਼ਿਲ੍ਹੇ ਦੇ ਲੌਹਗੜ ਚ ਬਰਾਮਦ ਕੀਤੀ ਗਈ ਸ਼ਰਾਬ ਨੂੰ ਲੈਕੇ ਸਿਆਸੀ ਆਗੂਆਂ ਬੀਜੇਪੀ ਐਸ ਸੀ ਮੋਰਚਾ ਦੇ ਪ੍ਰਧਾਨ ਸੰਜੀਵ ਭਗਤ ਅਤੇ ਇਲਾਕਾ ਨਿਵਾਸੀਆਂ ਨੇ ਨਕਲੀ ਅਤੇ ਐਕਸਪਾਇਰੀ ਸ਼ਰਾਬ ਵੇਚਣ ਨੂੰ ਲੈ ਕੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਬੀਜੇਪੀ ਜਿਲਾ ਐਸ ਸੀ ਮੋਰਚਾ ਦੇ ਪ੍ਰਧਾਨ ਸੰਜੀਵ ਕੁਮਾਰ ਅਤੇ ਕੌਸ਼ਲਰ ਰਾਮ ਚਾਵਲਾ ਨੇ ਦੱਸਿਆ ਕਿ ਸਾਡੇ ਇਲਾਕੇ ਵਿਚ ਸੂਫੀ ਐਡ ਤੁੰਗ ਲਾਇਨ ਠੇਕੇ ਤੇ ਐਕਸਪਾਇਰੀ ਬੀਅਰ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸਦੇ ਚਲਦੇ ਇਲਾਕੇਨਿਵਾਸੀਆ ਅਤੇ ਸਾਡੇ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋਣ ਦੇ ਪ੍ਰਤੀ ਰੋਸ ਪ੍ਰਦਰਸ਼ਨ ਕਰ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ ਹੈ। ਜਿਸਦੇ ਚਲਦੇ ਪੁਲਿਸ ਪ੍ਰਸ਼ਾਸ਼ਨ ਅਤੇ ਐਕਸਾਈਜ਼ ਵਿਭਾਗ ਵੱਲੋਂ ਹਰਕਤ ਵਿਚ ਆਉਂਦਿਆਂ ਠੇਕੇ ਤੇ ਕਾਰਵਾਈ ਕਰਦਿਆਂ ਉੱਥੋਂ 54 ਪੇਟੀਆਂ ਬੀਅਰ ਦੀਆਂ ਬਰਾਮਦ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਜੇਕਰ ਸਮੇ ਰਹਿੰਦੇ ਸਾਡੇ ਵੱਲੋਂ ਐਕਸਨ ਨਾ ਲਿਆ ਜਾਂਦਾ ਤਾ ਤਰਨਤਾਰਨ ਦੀ ਨਕਲੀ ਸ਼ਰਾਬ ਦੀ ਘਟਨਾ ਵਾਂਗ ਇਹ ਐਕਸਪਾਇਰੀ ਬੀਅਰ ਪੀ ਕੇ ਕਈ ਘਰਾਂ ਦੇ ਚਿਰਾਗ ਬੁਝਣ ਦਾ ਡਰ ਸੀ।ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ।ਨਾਲ ਹੀ ਉਨ੍ਹਾਂ ਅਜਿਹੇ ਠੇਕਿਆਂ ਦੀ ਜਾਂਚ ਦੀ ਮੰਗ ਕੀਤੀ ਹੈ ਜੋ ਮਨੁੱਖੀ ਜਾਨਾਂ ਨਾਲ ਖਿਲਵਾੜ ਕਰ ਰਹੇ ਹਨ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।