ਪੰਜਾਬ

punjab

ETV Bharat / state

550ਵੇਂ ਪ੍ਰਕਾਸ਼ ਪੁਰਬ ਸਬੰਧੀ 1303 ਸ਼ਰਧਾਲੂਆਂ ਦਾ ਜਥਾ ਭਲਕੇ ਪਾਕਿਸਤਾਨ ਹੋਵੇਗਾ ਰਵਾਨਾ - ਐਸਜੀਪੀਸੀ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸਬੰਧੀ 1303 ਸ਼ਰਧਾਲੂਆਂ ਦਾ ਇਕ ਜਥਾ ਮੰਗਲਵਾਰ ਸਵੇਰੇ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਐਸਜੀਪੀਸੀ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ ਹਨ।

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਹੋਵੇਗਾ ਰਵਾਨਾ

By

Published : Nov 4, 2019, 5:28 PM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮੁਨਾਉਣ ਲਈ 1303 ਸ਼ਰਧਾਲੂਆਂ ਦਾ ਇਕ ਜਥਾ ਮੰਗਲਵਾਰ ਸਵੇਰੇ 9 ਵਜੇ ਅੰਮ੍ਰਿਤਸਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ ਜਿਸ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋ ਕੀਤੀ ਜਾਵੇਗੀ। ਇਸ ਲਈ ਅੱਜ ਐਸਜੀਪੀਸੀ ਵੱਲੋਂ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ।

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਹੋਵੇਗਾ ਰਵਾਨਾ

ਇਹ ਜਥਾ ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਖ਼ਾਸ ਕਰਕੇ ਗੁਰਦੁਆਰਾ ਸ੍ਰੀ ਕਾਰਤਰਪੁਰ ਸਾਹਿਬ ਦੇ ਦਰਸ਼ਨ ਕਰੇਗਾ ਜਿਸ ਦਿਨ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਉਸ ਦਿਨ ਇਹ ਜਥਾ ਪਾਕਿਸਤਾਨ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਹੀ ਮੌਜੂਦ ਹੋਵੇਗਾ।

ਹਾਲਾਂਕਿ ਐਸਜੀਪੀਸੀ ਵੱਲੋਂ 1700 ਤੋਂ ਵੱਧ ਸ਼ਰਧਾਲੂਆਂ ਦੇ ਵੀਜ਼ਾ ਲਈ ਅਪਲਾਈ ਕੀਤਾ ਗਿਆ ਸੀ ਪਰ 1303 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ ਜਦ ਕਿ 342 ਵਿਜ਼ਾ ਰੱਦ ਕਰ ਦਿੱਤੇ ਗਏ। ਐਸਜੀਪੀਸੀ ਦਾ ਕਹਿਣਾ ਹੈ ਕਿ ਇਹ ਇਕ ਇਤਿਹਾਸਿਕ ਦਿਹਾੜਾ ਹੈ ਸੋ ਪਾਕਿਸਤਾਨ ਸਰਕਾਰ ਨੂੰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵਿਜ਼ਾ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਗੁਰੂ ਘਰ ਨਤਮਸਤਕ ਹੋ ਸਕਣ।

For All Latest Updates

ABOUT THE AUTHOR

...view details