ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿਖੇ ਚੀਫ ਖਾਲਸਾ ਐਜੂਕੇਸ਼ਨਲ ਸੁਸਾਇਟੀ ਵਲੋਂ ਭਾਈ ਵੀਰ ਸਿੰਘ ਜੀ ਦੇ 150 ਵੇ ਜਨਮ ਦਿਹਾੜੇ ਮੌਕੇ 67 ਵੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਸੰਬਧੀ ਇਕ ਵਿਸ਼ਾਲ ਨਗਰ ਕੀਰਤਨ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਮੇਨ ਬ੍ਰਾਂਚ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਤੋਂ ਅੰਮ੍ਰਿਤਸਰ ਦੇ ਰਣਜੀਤ ਇੰਟਰਨੈਸ਼ਨਲ ਸਕੂਲ ਤੱਕ ਕੱਢਿਆ ਜਾ ਰਿਹਾ ਹੈ ਜਿਸ ਫਿਰ ਖਾਲਸਾ ਦੀਵਾਨ ਦੇ ਪ੍ਰਦਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ।
ਇਸ ਮੌਕੇ ਗੱਲਬਾਤ ਕਰਦਿਆ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੱਜ ਚੀਫ ਖਾਲਸਾ ਦੀਵਾਨ ਵਲੋਂ 120 ਸਾਲ ਪੂਰੇ ਕੀਤੇ ਹਨ ਅਤੇ ਭਾਈ ਵੀਰ ਸਿੰਘ ਜੀ ,ਦਾ 150 ਵਾ ਜਨਮ ਦਿਹਾੜਾ ਹੈ ਅਤੇ 67 ਵੀ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਮੌਕੇ ਇਕ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਵਿਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਉਚੇਚੇ ਤੌਰ 'ਤੇ ਪਹੁੰਚਣਗੇ ਅਤੇ ਇਸ ਮੌਕੇ ਵੱਖ ਵੱਖ ਧਾਰਮਿਕ ਅਤੇ ਵਿਦਿਅਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਨ ਦੀ ਗੱਲ ਹੈ ਕਿ ਅਸੀ 67ਵੀ ਵਿਸ਼ਵ ਸਿਖ ਵਿਦਿਅਕ ਕਾਨਫਰੰਸ ਕਰਵਾਉਣ ਜਾ ਰਹੇ ਹਾਂ ਜਿਸ ਦੀ ਸ਼ੁਰੂਆਤ 1908 ਵਿੱਚ ਹੋਈ ਸੀ ਅਤੇ ਅੱਜ 67 ਵੀ ਕਾਨਫਰੰਸ ਮੌਕੇ ਬਹੁਤ ਹੀ ਮਾਣ ਮਹਿਸੂਸ ਕਰ ਰਹੇ ਹਾਂ।