ਅੰਮ੍ਰਿਤਸਰ:ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੌ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਮਾੜੇ ਅਨਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਨੂੰ ਰੋਕਣ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਹੀ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ ਵਿਖੇ ਸਬ-ਇੰਸਪੈਕਟਰ ਅਮਨਦੀਪ ਕੌਰ ਵੱਲੋਂ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਕੋਲ ਆਈ ਇੱਕ ਖੋਹ ਦੀ ਸ਼ਿਕਾਇਤ ਨੂੰ 3 ਘੰਟੇ ਵਿੱਚ ਹੀ ਸੁਲਝਾ ਲਿਆ ਗਿਆ।
ਦੋਵੇ ਚੋਰ 3 ਘੰਟੇ ਵਿੱਚ ਕਾਬੂ:ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਅਮਨਦੀਪ ਕੌਰ ਨੇ ਕਿਹਾ ਕਿ ਸਾਡੇ ਕੋਲ ਸ਼ਿਕਾਇਤ ਦਰਜ ਹੋਈ ਸੀ ਕਿ 2 ਨੌਜਵਾਨ ਮੋਟਰਸਾਈਕਲ ਸਵਾਰ ਵੱਲੋਂ ਇਕ ਔਰਤ ਕੋਲੋ ਮੋਬਾਈਲ ਫੋਨ ਦੀ ਖੋਹ ਕੀਤੀ ਗਈ ਹੈ। ਉਨ੍ਹਾਂ ਵਲੋਂ ਰਣਜੀਤ ਐਵੀਨਿਊ ਵਿਚ ਨਾਕਾ ਬੰਦੀ ਕਰ ਖੋਹ ਕਰਨ ਵਾਲੇ ਦੋਵੇ ਨੌਜਵਾਨ ਚੋਰ ਤਿੰਨ ਘੰਟੇ ਵਿੱਚ ਹੀ ਕਾਬੂ ਕਰ ਲਏ ਗਏ।
ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ:ਪੁਲਿਸ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਇਹ ਦੋਵੇਂ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਦੀ ਉਮਰ 19 ਤੋਂ 20 ਸਾਲ ਦੇ ਵਿਚ ਹੈ। ਇਨ੍ਹਾਂ ਆਰੋਪੀ ਸ਼ਿਵਾ ਤੇ ਮਾਇਕਲ ਨੂੰ 1 ਮੋਟਰਸਾਈਕਲ ਤੇ ਇੱਕ 1 ਮੋਬਾਇਲ ਫੋਨ ਮਾਰਕਾ ਓਪੋ ਬਰਾਮਦ ਕੀਤਾ ਗਿਆ। ਫਿਲਹਾਲ ਗ੍ਰਿਫ਼ਤਾਰ ਕੀਤੇ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।