ਅੰਮ੍ਰਿਤਸਰ: ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ (A special campaign against drug traffickers) ਚਲਾਈ ਜਾ ਰਹੀ ਹੈ। ਜਿਸ ਤਹਿਤ ਰੋਜ਼ਾਨਾਂ ਹੀ ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ (Drug smugglers arrested) ਕੀਤਾ ਜਾ ਰਿਹਾ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਈਆ ਹਨ। ਜਿੱਥੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ (Drug smugglers arrested) ਕੀਤਾ ਹੈ। ਪੁਲਿਸ (Punjab Police) ਨੇ ਇਨ੍ਹਾਂ ਨਸ਼ਾ ਤਸਕਰਾਂ ਤੋਂ 4 ਕਿਲੋਂ ਅਫੀਮ ਬਰਾਮਦ ਕੀਤੀ ਹੈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਥਾਣਾ ਬਿਆਸ ਇੰਸਪੈਕਟਰ ਬਲਕਾਰ ਸਿੰਘ (S.H.O. Beas Police Station Inspector Balkar Singh) ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੂੰ ਸੂਤਰਾਂ ਦੇ ਹਵਾਲੇ ਤੋ ਖ਼ਬਰ ਮਿਲੀ ਕਿ ਕਥਿਤ ਦੋਸ਼ੀ ਟਰੱਕ ‘ਚ ਅਫੀਮ ਦੀ ਸਮੱਗਲਿੰਗ ਕਰਦੇ ਹਨ, ਜਿਸ ਦੇ ਆਧਾਰ ‘ਤੇ ਉਨ੍ਹਾਂ ਉਮਰਾਨੰਗਲ ਮੋੜ ਨੇੜੇ ਟਰੱਕ ਨੂੰ ਚੈੱਕ ਕੀਤਾ, ਤਾਂ ਉਸ ਵਿੱਚੋ 4 ਕਿਲੋ ਅਫੀਮ ਬਰਾਮਦ ਹੋਈ ਹੈ।