ਪੰਜਾਬ

punjab

ETV Bharat / state

20 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ - ਪਿੰਡ ਗੁੱਜਰਪੁਰਾ

ਮ੍ਰਿਤਕ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਦੇ ਨਿਸ਼ਾਨ ਵੀ ਨਜ਼ਰ ਆ ਰਹੇ ਹਨ। ਮ੍ਰਿਤਕ ਨੌਜਵਾਨ ਘਰੋਂ ਰਾਤ ਨੂੰ ਬਾਜ਼ਾਰ ਗਿਆ ਸੀ। ਪਰ ਵਾਪਸ ਮੁੜ ਕੇ ਨਹੀਂ ਆਇਆ। ਜਿਸ ਤੋਂ ਬਾਅਦ ਸਵੇਰੇ ਉਸਦੀ ਲਾਸ਼ ਮਿਲੀ।

20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By

Published : Oct 31, 2021, 7:23 PM IST

ਅੰਮ੍ਰਿਤਸਰ:ਥਾਣਾ ਅਜਨਾਲਾ(Ajnala police station) ਅਧੀਨ ਆਉਂਦੇ ਪਿੰਡ ਗੁੱਜਰਪੁਰਾ(Village Gujjarpura) ਵਿਖੇ ਇੱਕ 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਪਿੰਡ ਦੇ ਖੇਤਾਂ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।

ਮ੍ਰਿਤਕ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਦੇ ਨਿਸ਼ਾਨ ਵੀ ਨਜ਼ਰ ਆ ਰਹੇ ਹਨ। ਮ੍ਰਿਤਕ ਨੌਜਵਾਨ ਘਰੋਂ ਰਾਤ ਨੂੰ ਬਾਜ਼ਾਰ ਗਿਆ ਸੀ। ਪਰ ਵਾਪਸ ਮੁੜ ਕੇ ਨਹੀਂ ਆਇਆ। ਜਿਸ ਤੋਂ ਬਾਅਦ ਸਵੇਰੇ ਉਸਦੀ ਲਾਸ਼ ਮਿਲੀ।

ਇਸ ਮੌਕੇ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਥੌਮਸ ਰਾਤ ਨੂੰ ਘਰੋਂ ਬਾਹਰ ਗਿਆ ਸੀ ਅਤੇ ਰਾਤ ਭਰ ਘਰ ਵਾਪਸ ਨਹੀਂ ਆਇਆ। ਜਿਸ ਤੋਂ ਬਾਅਦ ਸਵੇਰੇ ਉਸਦੀ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਜਿਸ ਨੇ ਵੀ ਉਨ੍ਹਾਂ ਦੇ ਪੁੱਤ ਦਾ ਕਤਲ ਕੀਤਾ ਹੈ।

20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਰਾਤ ਨੂੰ ਘਰੋਂ ਫੋਨ ਦੇਣ ਲਈ ਗਿਆ ਸੀ ਅਤੇ ਵਾਪਸ ਮੁੜ ਕੇ ਨਹੀਂ ਆਇਆ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ, ਕਿ ਜਿੰਨੇ ਵੀ ਉਨ੍ਹਾਂ ਦੇ ਭਰਾ ਦਾ ਕਤਲ ਕੀਤਾ ਹੈ।

ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਥਾਣਾ ਅਜਨਾਲਾ ਦੇ ਐਸਐਚਓ (SHO) ਮੋਹਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਮ੍ਰਿਤਕ ਲਾਸ਼ ਪਿੰਡ ਗੁੱਜਰਪੁਰਾ ਵਿਚ ਪਈ ਹੈ ਜਿੱਥੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details