ਪੰਜਾਬ

punjab

ETV Bharat / state

ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਗਿਆ ਸ਼ਰਧਾਲੂਆਂ ਦਾ ਜੱਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ।

205 Sikh pilgrims jatha left to pakistan for death anniversary of Maharaja Ranjit Singh
ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 205 ਸਿੱਖ ਸ਼ਰਧਾਲੂਆਂ ਦਾ ਜੱਥਾ ਰਵਾਨਾ

By

Published : Jun 21, 2023, 12:04 PM IST

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ

ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ। ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਗੀ ਤੋਂ ਪਹਿਲਾਂ ਜਥੇ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਤੇ ਹੋਰ ਅਧਿਕਾਰੀਆਂ ਨੇ ਰਵਾਇਤ ਅਨੁਸਾਰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਪਹਿਲਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ ਜਥਾ :ਜਾਣਕਾਰੀ ਦਿੰਦਿਆਂ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 275 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਸੇ ਦੌਰਾਨ ਜਥੇ ਦੇ ਆਗੂ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ਦੇ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਹੁੰਚਣਗੇ। ਜਿਥੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ ਅਤੇ ਇਸ ਦੌਰਾਨ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਅੰਬੈਸੀ ਤੋਂ ਵੱਧ ਤੋਂ ਵੱਧ ਵੀਜ਼ੇ ਦੇਣ ਦੀ ਮੰਗ ਵੀ ਕੀਤੀ।

ਘੱਟ ਵੀਜ਼ੇ ਲੱਗਣ ਕਾਰਨ ਸ਼ਰਧਾਲੂਆਂ ਵਿੱਚ ਰੋਸ :ਇਥੇ ਦੱਸਣਯੋਗ ਹੈ ਕਿ ਬੇਸ਼ੱਕ ਭਾਰਤ ਪਾਕਿਸਤਾਨ ਦੇ ਹਾਲਾਤ ਠੀਕ ਕਰਨ ਵਾਸਤੇ ਦੋਵੇਂ ਸਰਕਾਰਾਂ ਅਪਣਾ ਜ਼ੋਰ ਲਗਾਉਂਦੀਆਂ ਹਨ, ਪਰ ਜਦੋਂ ਵੀ ਗੁਰੂ ਸਾਹਿਬਾਨ ਦੇ ਪਾਵਨ ਦਿਵਸ ਅਤੇ ਸ਼ਹੀਦੀ ਪੁਰਬ ਮਨਾਉਣ ਵਾਸਤੇ ਸਿੱਖ ਜਥੇਬੰਦੀਆਂ ਜਾਂ ਹਿੰਦੂ ਜਥੇ ਪਾਕਿਸਤਾਨ ਜਾਂਦੇ ਹਨ ਤਾਂ ਭਾਰੀ ਗਿਣਤੀ ਦੇ ਵਿੱਚ ਉਸਦੇ ਵੀਜ਼ਾ ਦੀ ਕਟੌਤੀ ਕਰ ਦਿੱਤੀ ਜਾਂਦੀ ਹੈ ਅਤੇ ਨਾਨਕ ਲੇਵਾ ਸੰਗਤ ਵਿੱਚ ਇਸ ਨੂੰ ਲੈ ਕੇ ਕਾਫੀ ਰੋਸ ਵੀ ਪਾਇਆ ਜਾਂਦਾ ਹੈ। ਉੱਥੇ ਹੀ ਇਸ ਵਾਰ ਇਕ ਵਾਰ ਫਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 250 ਤੋਂ ਵੱਧ ਪਾਸਪੋਰਟ ਸਰਕਾਰਾਂ ਨੂੰ ਭੇਜੇ ਗਏ ਸਨ, ਪਰ ਉਨ੍ਹਾਂ ਵਿੱਚੋਂ 200 ਦੇ ਕਰੀਬ ਵੀਜ਼ੇ ਲੱਗ ਪਏ ਹਨ ਅਤੇ ਜਿਨ੍ਹਾਂ ਦੇ ਵੀਜ਼ੇ ਨਹੀਂ ਲੱਗੇ ਉਨ੍ਹਾਂ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।

ABOUT THE AUTHOR

...view details