ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ 28 ਸਾਲ ਦੀ ਵਿਆਹੁਤਾ ਨੇ ਫਾਹਾ ਲੈ ਕੀਤੀ ਆਤਮ ਹੱਤਿਆ - ਦਾਜ ਦੀ ਮੰਗ

ਮ੍ਰਿਤਕ ਲੜਕੀ ਦੇ ਪਿਤਾ ਰਜਿੰਦਰ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਪੰਜ ਸਾਲ ਪਹਿਲਾਂ ਵਿਸ਼ਾਲ ਨਾਮ ਦੇ ਲੜਕੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਕੀਤੀ ਜਾ ਰਹੀ। ਇਸ ਮੰਗ ਨੂੰ ਲੈ ਕੇ ਉਨ੍ਹਾਂ ਦੀ ਲੜਕੀ ਨਾਲ ਆਏ ਦਿਨ ਕੁੱਟਮਾਰ ਕੀਤੀ ਜਾਂਦੀ ਸੀ।

ਤਸਵੀਰ
ਤਸਵੀਰ

By

Published : Mar 14, 2021, 9:32 AM IST

ਅੰਮ੍ਰਿਤਸਰ: ਟੁੰਡਾ ਤਲਾਬ ਇਲਾਕੇ ਵਿੱਚ ਇੱਕ ਵਿਆਹੁਤਾ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਤੋਂ ਤੰਗ ਪਰੇਸ਼ਾਨ ਹੋ ਕੇ ਵਿਆਹੁਤਾ ਨੇ ਇਹ ਖੌਫਨਾਕ ਕਦਮ ਚੁੱਕਿਆ।

ਅੰਮ੍ਰਿਤਸਰ

ਲ਼ੜਕੀ ਦੇ ਪਿਤਾ ਵੱਲੋਂ ਇਨਸਾਫ ਦੀਗੁਹਾਰ

ਇਸ ਸਬੰਧੀ ਮ੍ਰਿਤਕ ਲੜਕੀ ਦੇ ਪਿਤਾ ਰਜਿੰਦਰ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਪੰਜ ਸਾਲ ਪਹਿਲਾਂ ਵਿਸ਼ਾਲ ਨਾਮ ਦੇ ਲੜਕੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਕੀਤੀ ਜਾ ਰਹੀ। ਇਸ ਮੰਗ ਨੂੰ ਲੈ ਕੇ ਉਨ੍ਹਾਂ ਦੀ ਲੜਕੀ ਨਾਲ ਆਏ ਦਿਨ ਕੁੱਟਮਾਰ ਕੀਤੀ ਜਾਂਦੀ ਸੀ। ਜਿਸ ਦੇ ਚਲਦੇ ਉਹ ਬੀਤੇ 5-6 ਮਹੀਨਿਆਂ ਤੋਂ ਸਾਡੇ ਕੋਲ ਰਹਿ ਰਹੀ ਸੀ ਅਤੇ ਕਾਫੀ ਪਰੇਸ਼ਾਨ ਸੀ ਅਤੇ ਹੁਣ ਉਸਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਦੱਸ ਦਈਏ ਕਿ ਮ੍ਰਿਤਕ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਦਿਮਾਗੀ ਪਰੇਸ਼ਾਨੀ ਦੇ ਚਲਦੇ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ


ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਇਸ ਸਬੰਧ ’ਚ ਐਸ.ਐਚ.ਓ. ਹਰਿੰਦਰ ਸਿੰਘ ਨੇ ਦੱਸਿਆ ਕਿ 28 ਸਾਲਾ ਕੋਮਲ ਠਾਕੁਰ ਪਿਛਲੇ 6 ਮਹੀਨਿਆਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ। ਪਰਿਵਾਰਕ ਮੈਬਰਾਂ ਤੋ ਮਿਲੀ ਜਾਣਕਾਰੀ ਦੇ ਅਧਾਰ ’ਤੇ ਉਹ ਪਤੀ ਵੱਲੋਂ ਕੁੱਟਮਾਰ ਕਰਨ ਅਤੇ ਸਹੁਰੇ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਸਨੇ ਆਤਮ ਹੱਤਿਆ ਕਰ ਲਈ। ਫਿਲਹਾਲ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details