ਪੰਜਾਬ

punjab

ETV Bharat / state

ਪੁਲਿਸ ਦੀ ਵਰਦੀ ਪਾ ਕੇ ਲੁੱਟ ਕਰਨ ਵਾਲੇ 3 ਕਾਬੂ

ਪੁਲਿਸ ਦੀ ਵਰਦੀ ਪਾਕੇ ਭੋਲੇ-ਭਾਲੇ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਬਨਾਉਣ ਵਾਲੇ ਗਿਰੋਹ ਦਾ ਭਾਂਡਾ ਫੋੜਿਆ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਜ਼ਿਆਦਾਤਰ ਕਬਾੜ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਪੁਲਿਸ ਵੱਲੋਂ ਵੱਖ ਟੀਮਾਂ ਬਣਾ ਕੇ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ (Three members of the gang arrested) ਕੀਤਾ ਹੈ।

ਪੁਲਿਸ ਦੀ ਵਰਦੀ ਪਾ ਕੇ ਲੁੱਟ ਕਰਨ ਵਾਲੇ 3 ਕਾਬੂ
ਪੁਲਿਸ ਦੀ ਵਰਦੀ ਪਾ ਕੇ ਲੁੱਟ ਕਰਨ ਵਾਲੇ 3 ਕਾਬੂ

By

Published : Dec 15, 2021, 10:57 PM IST

ਅੰਮ੍ਰਿਤਸਰ: ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਮਜੀਠਾ ਵਿੱਚ 3 ਲੁਟੇਰਿਆ ਨੂੰ ਕਾਬੂ ਕੀਤਾ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਦਿਹਾਤੀ ਰਾਕੇਸ ਕੌਸ਼ਲ ਨੇ ਦੱਸਿਆ ਕਿ ਪੁਲਿਸ ਦੀ ਵਰਦੀ ਪਾਕੇ ਭੋਲੇ-ਭਾਲੇ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਬਨਾਉਣ ਵਾਲੇ ਗਿਰੋਹ ਦਾ ਭਾਂਡਾ ਫੋੜਿਆ ਹੈ। ਉਨ੍ਹਾਂ ਦੱਸਿਆ ਕਿ ਇਹ ਲੋਕ ਜ਼ਿਆਦਾਤਰ ਕਬਾੜ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਪੁਲਿਸ ਵੱਲੋਂ ਵੱਖ ਟੀਮਾਂ ਬਣਾ ਕੇ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ (Three members of the gang arrested) ਕੀਤਾ ਹੈ।

ਪੁਲਿਸ ਦੀ ਵਰਦੀ ਪਾ ਕੇ ਲੁੱਟ ਕਰਨ ਵਾਲੇ 3 ਕਾਬੂ

ਉਨ੍ਹਾਂ ਦੱਸਿਆ ਕਿ ਇਹ ਲੋਕ ਜਿਆਦਾਤਰ ਸਰਹੱਦੀ ਇਲਾਕਿਆਂ ਵਿੱਚ ਵਾਰਦਾਤ ਨੂੰ ਅੰਜਾਮ ਦਿੰਦੇ ਸਨ, ਪੁਲਿਸ ਮੁਤਾਬਕ ਹੁਣ ਤੱਕ ਇਨ੍ਹਾਂ ਮੁਲਜ਼ਮਾਂ ਵੱਲੋਂ 5 ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਬਾਕੀ ਸਾਥੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ (Arrested) ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਸ਼ਹਿਰ ਵਿੱਚ ਹੋਰ ਵੀ ਜੋ ਮੁਲਜ਼ਮ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਉਹ ਵੀ ਪੁਲਿਸ (Police) ਦੇ ਨਿਸ਼ਾਨੇ ‘ਤੇ ਹਨ ਅਤੇ ਜਲਦ ਹੀ ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ (Court) ਵਿੱਚ ਪੇਸ਼ ਕਰਕੇ ਰਿਮਾਂਡ (Remand) ਹਾਸਲ ਕੀਤਾ ਜਾਵੇਗਾ ਅਤੇ ਰਿਮਾਂਡ (Remand) ਦੌਰਾਨ ਪੁਲਿਸ ਨੂੰ ਮੁਲਜ਼ਮਾਂ ਤੋਂ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ:ਤੇਲੰਗਾਨਾ ਦੇ ਲਾਪਤਾ ਜਵਾਨ ਮਾਮਲੇ ਚ ਨਵਾਂ ਮੋੜ, ਬੈਂਕ ਟ੍ਰਾਂਜੈਕਸ਼ਨਾਂ ਤੋਂ ਹੋਇਆ ਇਹ ਖੁਲਾਸਾ

ABOUT THE AUTHOR

...view details