ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਣਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਵਿੱਪਨ ਕੁਮਾਰ ਦੀ ਅਗਵਾਈ 'ਚ ਅਜਨਾਲਾ ਪੁਲਿਸ ਵੱਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ 3 ਵਿਅਕਤੀਆਂ ਨੂੰ ਵੱਡੀ ਮਾਤਰਾ 'ਚ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਨਾਜਾਇਜ਼ ਸ਼ਰਾਬ ਸਮੇਤ 3 ਕਾਬੂ - ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਣਾਂ
ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 1 ਲੱਖ 87 ਹਜਾਰ 500 ਮਿਲੀ ਲੀਟਰ ਨਾਜਾਇਜ਼ ਦੇਸੀ ਸ਼ਰਾਬ ਸਮੇਤ 3 ਵਿਅਕਤੀ ਕਾਬੂ ਕੀਤੇ ਗਏ ਹਨ।
ਨਾਜਾਇਜ਼ ਸ਼ਰਾਬ ਸਮੇਤ 3 ਕਾਬੂ
ਇਸ ਸੰਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ ਅਜਨਾਲਾ ਵਿੱਪਨ ਕੁਮਾਰ ਨੇ ਦੱਸਿਆ, ਕਿ ਪੁਲਿਸ ਪਾਰਟੀ ਵੱਲੋਂ ਵੱਖ ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਕੁੱਲ 1 ਲੱਖ 87 ਹਜ਼ਾਰ 500 ਮਿਲੀ ਲੀਟਰ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਜਿੱਥੇ ਤਿੰਨਾਂ ਵਿਰੁੱਧ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।