ਜੰਡਿਆਲਾ ਗੁਰੂ ਵਿੱਚ ਫੈਕਟਰੀ ਵਿੱਚ ਚੋਰੀ ਕਰਨ ਵਾਲੇ 3 ਲੁਟੇਰੇ ਗ੍ਰਿਫ਼ਤਾਰ ਅੰਮ੍ਰਿਤਸਰ:ਸੂਬੇ 'ਚ ਆਏ ਦਿਨ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ 'ਚ ਵਾਧਾ ਹੋ ਰਿਹਾ ਹੈ। ਬੀਤੇ ਦਿਨ ਵੀ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਫੈਕਟਰੀ ਵਿੱਚ ਕੁਝ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫੈਕਟਰੀ ਵਿੱਚੋਂ ਲੁਟੇਰੇ ਭਾਰੀ ਮਾਤਰਾ ਵਿੱਚ ਸੋਨਾ-ਚਾਂਦੀ ਅਤੇ 5 ਲੱਖ ਦੇ ਕਰੀਬ ਨਕਦੀ ਲੈ ਕੇ ਫਰਾਰ ਹੋ ਗਏ ਸਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੁਸਤੈਦੀ ਵਿਖਾਈ ਗਈ ਅਤੇ ਇਨ੍ਹਾਂ ਸੀਸੀਟੀਵੀ ਕੈਮਰੇ ਦੀ ਮਦਦ ਦੇ ਨਾਲ ਤਿੰਨ ਅਰੋਪੀ ਗ੍ਰਿਫਤਾਰ ਕੀਤੇ ਗਏ ਹਨ ਅਤੇ ਲੁੱਟ ਦੀ ਵਾਰਦਾਤ ਦੇ ਦੌਰਾਨ ਲੁੱਟੇ ਗਏ ਪੈਸਿਆਂ ਦੇ ਨਾਂ ਨਾਲ ਸੋਨਾ-ਚਾਂਦੀ ਵੀ ਬਰਾਮਦ ਕੀਤਾ ਗਿਆ ਹੈ।
ਕਿਵੇਂ ਫੜੇ ਲੁਟੇਰੇ: ਲੁਟੇਰਿਆਂ ਨੇ ਭਾਵੇਂ ਬਹੁਤ ਹੀ ਸ਼ਾਤਰ ਤਰੀਕੇ ਨਾਲ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ ਪਰ ਤੀਜੀ ਅੱਖ ਤੋਂ ਨਹੀਂ ਬਚ ਸਕੇ। ਜਿਸ ਦੀ ਬਦੌਲਤ ਪੁਲਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਇੰਨ੍ਹਾਂ ਸ਼ਾਤਰ ਚੋਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕਰ ਲਈ। ਇਨ੍ਹਾਂ ਤਸਵੀਰਾਂ ਵਿਚੱ ਸਾਫ਼ ਨਜ਼ਰ ਆ ਰਿਹਾ ਹੈ ਕਿ ਲੁਟੇਰੇ ਕਿਵੇਂ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ। ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ ਜਰੀਏ ਪੁਲਿਸ ਨੇ ਬਾਰੀਕੀ ਨਾਲ ਮਾਮਲੇ ਦੀ ਜਾਂਚ ਕੀਤੀ ਅਤੇ ਲੁਟੇਰਿਆਂ ਨੁੰ ਦਬੋਚਣ 'ਚ ਸਫ਼ਲ ਹੋ ਗਏ।
ਪੁਲਿਸ ਅਧਿਕਾਰੀ ਦਾ ਬਿਆਨ: ਇਸ ਮਾਮਲੇ ਬਾਰੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਪੀ. ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਨ੍ਹਾਂ 3 ਲੁਟੇਰਿਆਂ ਨੂੰ ਫੜਨ 'ਚ ਕਾਮਯਾਬੀ ਹਾਸਿਲ ਕਰ ਲਈ ਹੈ। ਉਨ੍ਹਾਂ ਆਖਿਆ ਕਿ ਇੰਨ੍ਹਾਂ ਦੇ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਅਦਾਲਤ 'ਚ ਪੇਸ਼ ਕਰ ਇੰਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇੰਨ੍ਹਾਂ ਨੇ ਹੁਣ ਤੱਕ ਕਿੰਨੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਹੈ। ਇੰਨ੍ਹਾਂ ਦਾ ਸਰਗਨਾ ਕੌਣ ਹੈ?, ਇੰਨ੍ਹਾਂ ਦੇ ਗੁਰੱਪ 'ਚ ਕਿੰਨੇ ਮੈਂਬਰ ਹਨ?, ਇੰਨ੍ਹਾਂ ਦਾ ਨੈੱਟਵਰਕ ਕਿੱਥੋਂ ਤੱਕ ਫੈਲਿਆ ਹੋਇਆ ਹੈ?, ਇੰਨ੍ਹਾਂ ਵੱਲੋਂ ਕਿਸ ਤਰੀਕੇ ਨਾਲ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।ਜਾਂਚ ਅਧਿਕਾਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਲੁਟੇਰਿਆਂ ਦਾ ਪਿਛਲਾ ਰਿਕਾਰਡ ਵੀ ਚੈੱਕ ਕੀਤਾ ਜਾਵੇਗਾਂ ਕਿ ਇੰਨ੍ਹਾਂ ਉੱਪਰ ਪਹਿਲਾਂ ਵੀ ਕੋਈ ਮਾਮਲਾ ਦਰਜ ਹੈ ਜਾਂ ਨਹੀਂ। ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤਿੰਨਾਂ ਲੁਟੇਰਿਆਂ ਤੋਂ ਲੁੱਟ-ਖੋਹ 'ਚ ਵਰਤੇ ਗਏ ਤੇਜ਼ਧਾਰ ਹਥਿਆਰ ਅਤੇ ਇੱਕ ਖਿਡੌਣਾ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇੰਨ੍ਹਾਂ ਵੱਲੋਂ ਲੁੱਟੇ ਗਹਿਣੇ ਅਤੇ ਨਕਦੀ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ। ਪੁਲਿਸ ਦਾ ਕਹਿਣਾ ਕਿ ਜਲਦ ਹੀ ਬਾਕੀ ਆਰੋਪੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜੋ ਪੁਲਿਸ ਦੀ ਗ੍ਰਿਫ਼ਤ ਚੋਂ ਹਾਲੇ ਬਾਹਰ ਹਨ।
ਇਹ ਵੀ ਪੜ੍ਹੋ:ਗਰੀਬ ਪਰਿਵਾਰ 2 ਵਕਤ ਦੀ ਰੋਟੀ ਤੋਂ ਵੀ ਮੁਹਤਾਜ, ਕੀਤੀ ਮਦਦ ਦੀ ਅਪੀਲ